.ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ
ਅੱਗ ਦੀ ਲਪੇਟ ਵਿੱਚ ਆਉਣ ਨਾਲ ਫਰਨੀਚਰ ਮਾਲਕ ਅਤੇ ਉਸਦੀ ਮਾਤਾ ਜਖਮੀ
ਰੋਹਿਤ ਗੁਪਤਾ
ਗੁਰਦਾਸਪੁਰ , 18 ਅਪ੍ਰੈਲ 2024 : ਅੱਜ ਸਵੇਰੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਅੰਮ੍ਰਿਤਸਰ ਰੋਡ ਨਜ਼ਦੀਕ ਐਚਡੀਐਫਸੀ ਬੈਂਕ ਵਿਸ਼ਵਕਰਮਾ ਫਰਨੀਚਰ ਹਾਊਸ ਵਿੱਚ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਕੱਤਰ ਕੀਤੀ ਜਾਣਕਾਰੀ ਮੁਤਾਬਕ ਸਵੇਰੇ ਤਕਰੀਬਨ 10 ਵਜੇ ਸ਼ਾਰਟ ਸਰਕਟ ਹੋਣ ਨਾਲ ਵਿਸ਼ਵਕਰਮਾ ਫਰਨੀਚਰ ਹਾਊਸ ਵਿੱਚ ਤਿੰਨ ਮੰਜ਼ਿਲਾਂ ਇਮਾਰਤ ਨੂੰ ਭਿਆਨਕ ਅੱਗ ਲੱਗ ਗਈ।ਐਸ ਐਚ ਓ ਮਨਤੇਜ ਸਿੰਘ ਵੱਲੋਂ ਮੌਕੇ ਤੇ ਪੁਲਿਸ ਪਾਰਟੀ ਨੂੰ ਭੇਜਿਆ ਗਿਆ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਗਈ। ਇਸ ਅੱਗ ਵਿੱਚ ਫਰਨੀਚਰ ਹਾਊਸ ਦੇ ਮਾਲਕ ਹਰਦੀਪ ਸਿੰਘ ਅਤੇ ਮਾਤਾ ਮਨਜਿੰਦਰ ਕੌਰ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਜਖਮੀ ਹੋ ਗਏ, ਜਿਨਾਂ ਨੂੰ ਅੰਮ੍ਰਿਤਸਰ ਭੇਜਿਆ ਗਿਆ।
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ 30 ਮਿੰਟ ਵਿੱਚ ਫਾਇਰ ਬ੍ਰਿਗੇਡ ਬਟਾਲਾ ਤੋਂ ਦੋ ਗੱਡੀਆਂ ਪਹੁੰਚੀਆਂ ਪਰ ਉਸ ਤੋਂ ਪਹਿਲਾਂ ਲੋਕਾਂ ਦੇ ਸਹਿਯੋਗ ਨਾਲ ਅੱਗ ਤੇ ਕਾਬੂ ਪਾ ਲਿਆ ਗਿਆ ਸੀ। ਅੱਗ ਵਿੱਚ ਲੱਖਾਂ ਰੁਪਇਆਂ ਦਾ ਨੁਕਸਾਨ ਹੋ ਗਿਆ।
ਇੱਥੇ ਜੇਕਰ ਯੋਗ ਹੈ ਕਿ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਫਾਇਰ ਬ੍ਰਿਗੇਡ ਵਾਲੀ ਗੱਡੀ ਨਾ ਹੋਣ ਕਰਕੇ ਪਹਿਲਾਂ ਵੀ ਕਈ ਵਾਰ ਵੱਡੇ ਨੁਕਸਾਨ ਹੋ ਚੁੱਕੇ ਹਨ। ਸ਼ਹਿਰ ਵਾਸੀਆਂ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼੍ਰੀ ਹਰਗੋਬਿੰਦਪੁਰ ਸਾਹਿਬ ਨਗਰ ਕੌਂਸਲ ਨੂੰ ਫਾਇਰ ਬ੍ਰਿਗੇਡ ਗੱਡੀ ਦਿੱਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਹੋ ਜਿਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਤੇ ਕਾਬੂ ਪਾਇਆ ਜਾ ਸਕੇ |