ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ, ਲੈਂਟਰ ਦੇ ਮਲਬੇ ਹੇਠ ਚਾਰ ਤੋਂ ਪੰਜ ਮਜ਼ਦੂਰਾਂ ਦੇ ਦੱਬੇ ਹੋਣ ਦੀ ਸੰਭਾਵਨਾ
ਪ੍ਰਸ਼ਾਸਨ ਤੇ ਬਚਾਅ ਟੀਮਾਂ ਵੱਲੋਂ ਰਾਹਤ ਕਾਰਜਾਂ ਅਰੰਭ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 18 ਅਪ੍ਰੈਲ 2024: ਰੋਪੜ ਸ਼ਹਿਰ ਦੀ ਪ੍ਰੀਤ ਕਲੋਨੀ ਵਿੱਚ ਲੈਂਟਰ ਡਿੱਗਣ ਨਾਲ ਵੱਡਾ ਹਾਦਸਾ ਵਾਪਰਿਆ ਹੈ, ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਲੈਂਟਰ ਦੇ ਮਲਬੇ ਹੇਠ ਚਾਰ ਤੋਂ ਪੰਜ ਮਜ਼ਦੂਰਾਂ ਦੇ ਦਬੇ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੀਤ ਕਲੋਨੀ ਵਿੱਚ ਲਗਭਗ ਚਾਰ ਸਵਾ ਵਜੇ ਦੇ ਕਰੀਬ ਇਕ ਪੁਰਣਾ ਘਰ ਜਿਸ ਨੂੰ ਕਿ ਜੈਕਾ ਰਾਹੀਂ ਉੱਚਾ ਚੁੱਕਿਆ ਜਾ ਰਿਹਾ ਸੀ ਦੇ ਅਚਾਨਕ ਲੈਂਟਰ ਡਿੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਮੌਕੇ ਉਤੇ ਘਟਨਾ ਦੀ ਜਾਣਕਾਰੀ ਪ੍ਰਾਪਤ ਹੋਣ ਸਾਰ ਘਟਨਾ ਸਥਾਨ ਉਤੇ ਵੱਡੀ ਗਿਣਤੀ ਵਿੱਚ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਪਹੁੰਚ ਪਹੁੰਚ ਗਏ ਅਤੇ ਸਥਿਤੀ ਦਾ ਨਿਰੀਖਣ ਕਰਨ ਤੋਂ ਬਾਅਦ ਬਚਾਅ ਕਾਰਜਾਂ ਵਿੱਚ ਜੁਟ ਗਏ।
ਮੌਕੇ ਉਤੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਅਤੇ ਐਸ ਐਸ ਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਵੱਲੋਂ ਬਚਾਅ ਕਾਰਜ ਸ਼ੁਰੂ ਕਰਵਾਏ ਗਏ ਅਤੇ ਐਨ. ਡੀ.ਆਰ. ਐਫ਼ .ਦੀਆਂ ਟੀਮਾਂ ਵੀ ਪਹੁੰਚ ਚੁੱਕੀਆਂ ਹਨ। ਲੋਕਾਂ ਦੀ ਵੱਡੀ ਭੀੜ ਅਤੇ ਕਲੌਨੀ ਦੀਆਂ ਤੰਗ ਗਲੀਆਂ ਹੋਣ ਕਾਰਨ ਬਚਾਅ ਕਾਰਜਾਂ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਬਾਵਜੂਦ ਜ਼ਿਲਾ ਪ੍ਰਸ਼ਾਸਨ ਅਤੇ ਬਚਾਅ ਟੀਮਾਂ ਪੂਰੀ ਮੁਸਤੈਦੀ ਨਾਲ ਕੰਮ ਵਿੱਚ ਲੱਗੀਆਂ ਹੋਈਆਂ ਹਨ। ਹਾਜ਼ਰ ਲੌਕਾ ਤੇ ਸਥਾਨਕ ਵਾਸੀਆਂ ਨੇ ਦੱਸਿਆ ਕਿ ਇਹ ਮਕਾਨ ਪੈਂਤੀ ਤੋਂ ਚਾਲੀ ਸਾਲ ਪੁਰਾਣਾ ਹੈ ਅਤੇ ਇਸ ਦੀਆਂ ਕੰਧਾਂ ਗਾਰੇ ਦੀ ਚਿਣਾਈ ਕਿਰਨ ਕਾਫੀ ਕਮਜ਼ੋਰ ਹੋ ਚੁੱਕੀਆਂ ਸਨ ਅਤੇ ਪਿਛਲੇ ਕਾਫੀ ਦਿਨਾਂ ਤੋਂ ਜੈਕਾਂ ਰਾਹੀਂ ਲੈਟਰ ਉੱਚਾ ਚੁੱਕਣ ਦਾ ਕੰਮ ਚਲ ਰਿਹਾ ਸੀ ਅਤੇ ਅਚਾਨਕ ਇਹ ਘਟਨਾ ਵਾਪਰ ਗਈ ਮੌਕੇ ਤੇ ਚਾਰ ਤੋਂ ਪੰਜ ਮਜ਼ਦੂਰਾਂ ਦੇ ਦੱਬੇ ਹੋਣ ਦੀ ਪੁਸ਼ਟੀ ਕੀਤੀ ਗਈ। ਸ਼ਾਮ ਦਾ ਸਮਾਂ ਹੋਣ ਕਾਰਨ ਰਾਹਤ ਕਾਰਜ ਦੇਰ ਰਾਤ ਤੱਕ ਚੱਲਣ ਦੀ ਸੰਭਾਵਨਾ ਹੈ ਜਿਸ ਕਾਰਨ ਮੌਕੇ ਉਤੇ ਡਾਕਟਰੀ ਟੀਮਾਂ ਵੀ ਤੈਨਾਤ ਕਰ ਦਿੱਤੀਆਂ ਗਈਆਂ ਹਨ।