ਅਕਾਲੀ ਦਲ ਨੇ ਸ਼ਰਮਾ ਨੂੰ ਟਿਕਟ ਦੇ ਕੇ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ : ਮਨਜੀਤ ਸਿੰਘ ਮਲਕਪੁਰ
ਮਨਜੀਤ ਸਿੰਘ ਮਲਕਪੁਰ
ਲਾਲੜੂ 18 ਅਪ੍ਰੈਲ 2024: ਯੂਥ ਅਕਾਲੀ ਦਲ ਦੀ ਕੌਰ ਕਮੇਟੀ ਦੇ ਮੈਂਬਰ ਅਤੇ ਆਬਜਰਵਰ ਲੋਕ ਸਭਾ ਹਲਕਾ ਪਟਿਆਲਾ ਮਨਜੀਤ ਸਿੰਘ ਮਲਕਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੂੰ ਉਮੀਦਵਾਰ ਬਣਾ ਕੇ ਲੋਕਾਂ ਦੀ ਇੱਛਾ ਦੀ ਕਦਰ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਰਮਾ ਨੇ ਪਹਿਲਾਂ ਹੀ ਹਲਕੇ ਵਿੱਚ ਬਿਨ੍ਹਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾ ਕੇ ਲੋਕਾਂ ਵਿੱਚ ਆਪਣੀ ਥਾਂ ਬਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਸ਼੍ਰੀ ਸ਼ਰਮਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਮੇਂ ਦੌਰਾਨ ਕੀਤੇ ਵਿਕਾਸ ਕਾਰਜਾਂ ਨੂੰ ਅੱਜ ਵੀ ਯਾਦ ਕਰਦੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਜਿੰਨਾ ਵਿਕਾਸ ਹਲਕੇ ਵਿੱਚ ਸ੍ਰੀ ਸ਼ਰਮਾ ਨੇ ਕੀਤਾ ਉਸ ਤੋਂ ਬਾਅਦ ਕਿਸੇ ਵੀ ਸਰਕਾਰ ਵਿੱਚ ਨਹੀਂ ਹੋਇਆ। ਸ. ਮਲਕਪੁਰ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਥਾਂ ਹਲਕੇ ਦਾ ਵਿਨਾਸ ਹੀ ਕੀਤਾ ਹੈ। ਸ. ਮਲਕਪੁਰ ਨੇ ਕਿਹਾ ਕਿ ਸ੍ਰੀ ਸ਼ਰਮਾ ਇੱਕ ਜਿਥੇ ਮਿਹਨਤੀ, ਇਮਾਨਦਾਰ ਅਤੇ ਮਿਲਣਸਾਰ ਵਿਅਕਤੀ ਹਨ, ਉਥੇ ਹੀ ਹੀ ਉਹ ਪੁਆਧੀ ਹਲਕਾ ਡੇਰਾਬੱਸੀ ਦੇ ਜੰਮਪਲ ਵੀ ਹਨ,ਜਿਸ ਕਾਰਨ ਹਲਕੇ ਦੇ ਲੋਕ ਸ੍ਰੀ ਸ਼ਰਮਾ ਨੂੰ ਵੱਧ ਪ੍ਰਸੰਦ ਕਰਦੇ ਹਨ। ਉਨ੍ਹਾਂ ਕਿਹਾ ਕਿ ਹਲਕਾ ਡੇਰਾਬੱਸੀ ਦੇ ਲੋਕ ਸ੍ਰੀ ਸ਼ਰਮਾ ਨੂੰ ਵੱਡੀ ਲੀਡ ਦਿਵਾ ਕੇ ਭੇਜਣਗੇ।