ਨੀਤਾ ਅੰਬਾਨੀ ਦਰਬਾਰ ਸਾਹਿਬ ਹੋਏ ਨਤਮਸਤਕ
ਮੁੰਬਈ ਇੰਡੀਅਨਸ ਦੀ ਟੀਸ਼ਰਟ ਪਾ ਕੇ ਨੀਤਾ ਅੰਬਾਨੀ ਪਹੁੰਚੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 18 ਅਪ੍ਰੈਲ 2024- ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ, IPL 2024 ਵਿੱਚ ਮੁੰਬਈ ਇੰਡੀਅਨਜ਼ (MI) ਦੀ ਜਿੱਤ ਲਈ ਅਰਦਾਸ ਕਰਨ ਲਈ ਵੀਰਵਾਰ ਦੇਰ ਰਾਤ ਹਰਿਮੰਦਰ ਸਾਹਿਬ ਪਹੁੰਚੀ। ਆਪਣੀ ਟੀਮ ਦੀ MI ਜਰਸੀ ਪਹਿਨ ਕੇ, ਉਹ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦਾਖਲ ਹੋਈ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਮੁੰਬਈ ਇੰਡੀਅਨਜ਼ ਟੀਮ ਦੀ ਜਿੱਤ ਲਈ ਅਰਦਾਸ ਕੀਤੀ। ਇਸ ਸਮੇਂ MI ਟੀਮ ਪੰਜਾਬ ਕਿੰਗਜ਼ ਨਾਲ ਮੈਚ ਖੇਡ ਰਹੀ ਸੀ। ਨੀਤਾ ਅੰਬਾਨੀ ਨੇ ਪੂਰੇ ਕੈਂਪਸ ਦੀ ਪਰਿਕਰਮਾ ਕੀਤੀ। ਉਨ੍ਹਾਂ ਗੁਰੂਘਰ ਵਿੱਚ ਵੀ ਮੱਥਾ ਟੇਕਿਆ। ਕੜਾਹ ਪ੍ਰਸ਼ਾਦ ਪ੍ਰਾਪਤ ਕਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ।