AAP ਉਮੀਦਵਾਰ ਪਵਨ ਕੁਮਾਰ ਟੀਨੂ ਦਰਬਾਰ ਸਾਹਿਬ ਹੋਏ ਨਤਮਸਤਕ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 19 ਅਪ੍ਰੈਲ 2024 : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਆਪਣੇ 13 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਲੋਕ ਸਭਾ ਹਲਕਾ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ।
ਉਹਨਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਨ ਕੁਮਾਰ ਟੀਨੂ ਨੇ ਕਿਹਾ ਕਿ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ ਅਤੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਤੋਂ ਪਹਿਲੇ ਉਹ ਪਰਮਾਤਮਾ ਦਾ ਆਸ਼ੀਰਵਾਦ ਲੈਣ ਪਹੁੰਚੇ ਹਨ।
ਉਹਨਾਂ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਚਾਰੇ ਧਰਮਾਂ ਦਾ ਸਾਂਝਾ ਹੈ ਅਤੇ ਇਸ ਦੇ ਲਈ ਉਹ ਦਰਬਾਰ ਸਾਹਿਬ ਵਿੱਚ ਆਏ ਹਨ। ਉਹਨਾਂ ਕਿਹਾ ਕਿ ਪਿਛਲੇ ਦਿਨੀ ਜੋ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਲੋਕ ਸਭਾ ਚੋਣਾਂ ਨੂੰ ਲੈ ਕੇ ਮੀਟਿੰਗ ਵੀ ਹੋਈ ਹੈ ਉਸ ਵਿੱਚ ਵੀ ਇਹ ਮੁੱਦਾ ਰੱਖਿਆ ਗਿਆ ਹੈ ਕਿ ਲੋਕਤੰਤਰ ਨੂੰ ਕਿਸ ਤਰੀਕੇ ਬਚਾਉਣਾ ਤੇ ਪੰਜਾਬੀਆਂ ਨੂੰ ਕਿਸ ਤਰੀਕੇ ਇਕੱਠੇ ਕਰਨਾ ਹੈ ।