ਸਰਕਾਰਾਂ ਗੁਰੂ ਗ੍ਰੰਥ ਸਾਹਿਬ ਨਾਲ ਛੇੜ ਛਾੜ ਦੀਆਂ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ
ਗਰਮੀ ਅਤੇ ਤੇਜ਼ ਹਵਾਵਾਂ ਦੇ ਕਾਰਨ ਸਰਕਟ ਸਾਟ ਤੋਂ ਬਚਨ ਦੇ ਯੋਗ ਪ੍ਰਬੰਧ ਕੀਤੇ ਜਾਣ
ਅੰਮ੍ਰਿਤਸਰ , 19 ਅਪ੍ਰੈਲ ) ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ ਦੇ ਗੁਰਦੁਆਰਾ ਸਾਹਿਬ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੇ ਸਾਹਮਣੇ ਆਏ ਤਾਜ਼ਾ ਮਾਮਲੇ ਤੇ ਪ੍ਰਤੀਕਰਮ ਦਿੰਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਘਟਨਾ ਨੂੰ ਅਤਿ ਮੰਦਭਾਗਾ ਦੱਸਦਿਆਂ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾ ਦੇਣ ਲਈ ਸਰਕਾਰਾਂ ਤੋਂ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਇੱਕ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ ਪਰ ਅੱਜ ਪਿੰਡ ਚੀਮਾ ਪੋਤਾ ਦੇ ਗੁਰਦੁਆਰਾ ਸਾਹਿਬ `ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਖੰਡਿਤ ਕੀਤੇ ਜਾਣ ਦੇ ਮਾਮਲੇ ਨੇ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਦਾ ਹਿਰਦਾ ਵਲੂੰਧਰ ਕੇ ਰੱਖ ਦਿੱਤਾ ਹੈ ਉਨਾਂ ਕਿਹਾ ਕਿ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਸਰਕਾਰਾਂ ਨੂੰ ਸਖਤ ਕਾਨੂੰਨ ਬਣਾ ਕੇ ਅਜਿਹੇ ਕੇਸ ਫਾਸਟ ਟ੍ਰੈਕ ਅਦਾਲਤਾਂ ਚ ਚਲਾਉਣੇ ਚਾਹੀਦੇ ਹਨ ਤਾਂਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੁਆਈ ਜਾ ਸਕੇ।