ਰਾਜਸਥਾਨ 'ਚ ਭਿਆਨਕ ਸੜਕ ਹਾਦਸੇ 'ਚ 9 ਲੋਕਾਂ ਦੀ ਮੌਤ
ਬਾਬੂਸ਼ਾਹੀ ਬਿਊਰੋ
ਜੈਪੁਰ, 21 ਅਪ੍ਰੈਲ 2024 : ਰਾਜਸਥਾਨ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਝਾਲਾਵਾੜ-ਅਕਲੇਰਾ ਦੇ ਪਚੋਲਾ 'ਚ ਵਾਪਰਿਆ। ਟਰਾਲੀ ਨੇ ਵੈਨ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਸਾਰੇ ਮ੍ਰਿਤਕ ਮੱਧ ਪ੍ਰਦੇਸ਼ ਵਿੱਚ ਇੱਕ ਵਿਆਹ ਸਮਾਗਮ ਤੋਂ ਘਰ ਪਰਤ ਰਹੇ ਸਨ। ਮਾਰੂਤੀ ਵੈਨ 'ਚ ਸਵਾਰ ਲੋਕ ਰਾਜਸਥਾਨ ਦੇ ਡੂੰਗਰਗਾਓਂ ਦੇ ਬਾਗੜੀ ਭਾਈਚਾਰੇ ਦੇ ਦੱਸੇ ਜਾਂਦੇ ਹਨ, ਜਿਨ੍ਹਾਂ ਦੀ ਹਾਦਸੇ 'ਚ ਮੌਤ ਹੋ ਗਈ। ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਅਕਲੇਰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।