ਪ੍ਰਸਿੱਧ ਅਦਾਕਾਰਾ ਨਿਰਮਲ ਰਿਸ਼ੀ ਨੂੰ ਮਿਲਿਆ ਪਦਮ ਸ਼੍ਰੀ ਪੁਰਸਕਾਰ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕੀਤਾ ਸਨਮਾਨਿਤ (ਵੇਖੋ ਵੀਡੀਓ)
ਨਵੀਂ ਦਿੱਲੀ, 22 ਅਪ੍ਰੈਲ 2024- ਪੰਜਾਬੀ ਮਨੋਰੰਜਨ ਜਗਤ ਦੀ ਮਸ਼ਹੂਰ ਹਸਤੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਕਲਾ ਦੇ ਖੇਤਰ ਵਿਚ ਯੋਗਦਾਨ ਲਈ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਅੱਜ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸਨਮਾਨਿਤ ਕੀਤਾ।
ਨਿਰਮਲ ਰਿਸ਼ੀ ਨੇ ਗੁਲਾਬੋ ਮਾਸੀ ਤੋਂ ਲੈ ਕੇ ਪੰਜਾਬੀ ਫ਼ਿਲਮਾਂ ਦੀ ਬੇਬੇ ਤਕ ਅਤੇ ਰੰਗ-ਮੰਚ ਦੇ ਇਕ ਅਦਾਕਾਰ ਤੋਂ ਲੈ ਕੇ ਪਦਮ ਸ੍ਰੀ ਹਾਸਲ ਕਰਨ ਦਾ ਸ਼ਾਨਦਾਰ ਸਫਰ ਤੈਅ ਕੀਤਾ ਹੈ। ਨਿਰਮਲ ਰਿਸ਼ੀ ਨੇ 6 ਦਹਾਕਿਆਂ ਤੋਂ 60 ਤੋਂ ਵੱਧ ਫਿਲਮਾਂ ਵਿਚ ਕੰਮ ਕੀਤਾ ਹੈ। ਪੰਜਾਬੀ ਮਨੋਰੰਜਨ ਸਨਅਤ ਵਿਚ ਕਰੀਬ 6 ਦਹਾਕਿਆਂ ਤੋਂ ਵੱਧ ਸਮੇਂ ਬਾਅਦ ਵੀ ਉਨ੍ਹਾਂ ਦੀ ਅਦਾਕਾਰੀ ਦਾ ਜਲਵਾ ਇਸ ਤਰ੍ਹਾਂ ਬਰਕਰਾਰ ਹੈ ਕਿ ਪੰਜਾਬੀ ਫ਼ਿਲਮਾਂ ਨਿਰਮਲ ਰਿਸ਼ੀ ਦੇ ਕਿਰਦਾਰ ਤੋਂ ਬਿਨ੍ਹਾਂ ਅਧੂਰੀਆਂ ਜਾਪਦੀਆਂ ਹਨ।