ਆਗਾਮੀ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੀ ਕਾਦੀਆ ਵਿਖੇ ਮੀਟਿੰਗ
ਰੋਹਿਤ ਗੁਪਤਾ
ਗੁਰਦਾਸਪੁਰ ,24 ਅਪ੍ਰੈਲ 2024 : ਕਾਦੀਆ ਵਿਖੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਉਮੀਦਵਾਰ ਦਿਨੇਸ਼ ਬੱਬੂ ਦੇ ਚੌਣ ਪ੍ਰਚਾਰ ਦਾ ਮੰਥਨ ਭਾਜਪਾ ਦੀ ਵਾਇਸ ਪ੍ਰੈਜ਼ੀਡੈਂਟ ਕੁਲਵਿੰਦਰ ਕੌਰ ਗੁਰਾਇਆ ਵੱਲੋਂ ਆਪਣੇ ਗ੍ਰਹਿ ਸਥਾਨ ਵਿਖੇ ਕੀਤਾ ਗਿਆ। ਇਸ ਦੌਰਾਨ ਵਿਧਾਨ ਸਭਾ ਹਲਕਾ ਕਾਦੀਆਂ ਦੀ ਕੋਰ ਕਮੇਟੀ ਮੈਂਬਰਾਂ ਵੱਲੋਂ ਮੀਟਿੰਗ ਕੀਤੀ ਗਈ ਜਿਸ ਵਿੱਚ 2024 ਦੀਆਂ ਆਗਾਮੀ ਚੌਣਾਂ ਨੂੰ ਲੈ ਕੇ ਵੱਡੇ ਪੱਧਰ ਤੇ ਲੋਕਾਂ ਨੂੰ ਭਾਜਪਾ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ।
ਇਸ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੁਲਵਿੰਦਰ ਕੌਰ ਗੁਰਾਇਆ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੌਕਾਂ ਦੀ ਸਰਕਾਰ ਹੈ ਅਤੇ ਇਹ ਲੌਕਾਂ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਹੀ ਕੰਮ ਕਰਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਵਾਰ ਸਾਡੀ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ। ਇਸ ਲਈ ਉਨ੍ਹਾਂ ਨੇ ਲੋਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਦਿਨੇਸ਼ ਬੱਬੂ ਜੀ ਨੇਕ ਦਿਲ ਇਨਸਾਨ ਹਨ। ਉਹ ਹਮੇਸ਼ਾ ਹੀ ਵਿਕਾਸ ਕਾਰਜਾਂ ਵੱਲ ਯਤਨਸ਼ੀਲ ਰਹਿੰਦੇ ਹਨ।ਉਹ ਆਮ ਜਨਤਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿੰਦੇ ਹਨ।