Jassi Khangura resigned: ਮੈਂ ਕਿਸੇ ਪਾਰਟੀ 'ਚ ਸ਼ਾਮਲ ਨਹੀਂ ਹੋ ਰਿਹਾ- ਜੱਸੀ ਖੰਗੂੜਾ ਦਾ ਦਾਅਵਾ
ਚੰਡੀਗੜ੍ਹ, 24 ਅਪ੍ਰੈਲ 2024- ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਜੱਸੀ ਖੰਗੂੜਾ ਨੇ ਬਾਬੂਸ਼ਾਹੀ ਨਾਲ ਗੱਲਬਾਤ ਦੌਰਾਨ ਵੱਡਾ ਦਾਅਵਾ ਕੀਤਾ ਹੈ। ਜੱਸੀ ਨੇ ਕਿਹਾ ਕਿ, ਉਨ੍ਹਾਂ ਵਲੋਂ ਅੱਜ ਆਪ ਛੱਡ ਦਿੱਤੀ ਗਈ ਹੈ ਅਤੇ ਅੱਗੇ ਦਾ ਪਲਾਨ ਇਹ ਹੈ ਕਿ, ਉਹ ਕਿਸੇ ਵੀ ਪਾਰਟੀ ਵਿਚ ਸ਼ਾਮਲ ਨਹੀਂ ਹੋ ਰਿਹਾ।
ਇਥੇ ਦੱਸਣਾ ਬਣਦਾ ਹੈ ਕਿ, ਜੱਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਜਸਵੀਰ ਸਿੰਘ ਜੱਸੀ ਖੰਗੂੜਾ ਦਾ ਪਰਿਵਾਰ ਪੁਰਾਣਾ ਕਾਂਗਰਸੀ ਪਰਿਵਾਰ ਹੈ। ਜਸਬੀਰ ਸਿੰਘ ਜੱਸੀ ਖੰਗੂੜਾ ਨੇ ਕਿਲਾ ਰਾਏਪੁਰ ਤੋਂ 2007 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਅਤੇ ਜਿੱਤੀਆਂ। ਇਸ ਤੋਂ ਬਾਅਦ ਉਹ ਮੁੱਲਾਂਪੁਰ ਦਾਖਾ ਤੋਂ 2012 ਦੀ ਚੋਣ ਹਾਰ ਗਏ।