ਨਾਇਬ ਤਹਿਸੀਲਦਾਰ ਰਣਜੀਤ ਸਿੰਘ ਖਹਿਰਾ ਵੱਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਕੀਤਾ ਦੌਰਾ
- ਕਣਕ ਦੀ ਲਿਫਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਕਿ ਮੰਡੀਆਂ ਵਿੱਚ ਕਣਕ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾਂ ਪਵੇ : ਰਣਜੀਤ ਸਿੰਘ ਖਹਿਰਾ
ਮਨਜੀਤ ਸਿੰਘ ਢੱਲਾ
ਜੈਤੋ, 24 ਅਪ੍ਰੈਲ 2024 - ਤਹਿਸੀਲ ਜੈਤੋ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਬਹਿਬਲ ਖੁਰਦ, ਬਹਿਬਲ ਕਲਾਂ,ਵਾੜਾ ਭਾਈਕਾ, ਘਣੀਆਂ, ਦਬੜੀਖਾਨਾ ਦਾ ਰਣਜੀਤ ਸਿੰਘ ਖਹਿਰਾ ਨਾਇਬ ਤਹਿਸੀਲਦਾਰ ਜੈਤੋ ਵੱਲੋਂ ਮੰਡੀਆਂ ਦਾ ਦੌਰਾ ਕੀਤਾ ਗਿਆ ਤੇ ਮੌਕੇ ਤੇ ਖਰੀਦੀ ਗਈ ਕਣਕ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਨਾਇਬ ਤਹਿਸੀਲਦਾਰ ਰਣਜੀਤ ਸਿੰਘ ਖਹਿਰਾ ਨੇ ਆੜ੍ਹਤੀ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਸੁਣੀਆਂ। ਕਿਸਾਨਾਂ ਅਤੇ ਆੜ੍ਹਤੀਆਂ ਭਾਈਚਾਰੇ ਨੇ ਨਾਇਬ ਤਹਿਸੀਲਦਾਰ ਨੂੰ ਕਿਹਾ ਅਨਾਜ ਮੰਡੀਆਂ ਵਿੱਚ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਆੜਤੀ ਮਜ਼ਦੂਰ ਤੇ ਕਿਸਾਨ ਵੀਰ ਪ੍ਰੇਸ਼ਾਨ ਹੋ ਰਹੇ ਹਨ।
ਨਾਇਬ ਤਹਿਸੀਲਦਾਰ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਖ ਵੱਖ ਖਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਕਣਕ ਦੀ ਲਿਫਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਕਿ ਮੰਡੀਆਂ ਵਿੱਚ ਕਣਕ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾਂ ਪਵੇ। ਇਸ ਮੌਕੇ ਨਾਇਬ ਤਹਿਸੀਲਦਾਰ ਰਣਜੀਤ ਸਿੰਘ ਖਹਿਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਵਾਢੀ ਤੋਂ ਬਾਅਦ ਚ ਖੇਤਾਂ ਵਿਚ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਈ ਜਾਵੇ। ਇਸ ਮੌਕੇ ਕਲਰੱਕ ਰਕੇਸ਼ ਕੁਮਾਰ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।