ਆਮ ਆਦਮੀ ਕਲੀਨਿਕ, ਜਾਡਲਾ ਵਿੱਚ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 27 ਅਪ੍ਰੈਲ 2024 : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।
ਇਸੇ ਕੜੀ ਤਹਿਤ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਸ਼ਨਿਚਰਵਾਰ ਨੂੰ ਆਮ ਆਮ ਕਲੀਨਿਕ, ਜਾਡਲਾ ਦਾ ਦੌਰਾ ਕੀਤਾ ਅਤੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਨਿਰੀਖਣ ਕੀਤਾ।
ਇਸ ਮੌਕੇ ਡਾ. ਗੀਤਾਂਜਲੀ ਸਿੰਘ ਨੇ ਆਮ ਆਦਮੀ ਕਲੀਨਿਕਾਂ ਵਿੱਚ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋੰ ਫੀਡਬੈਕ ਲਈ, ਜਿਨ੍ਹਾਂ (ਮਰੀਜ਼ਾਂ) ਨੇ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ।
ਉਨ੍ਹਾਂ ਇਹ ਹਦਾਇਤ ਕੀਤੀ ਕਿ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ, ਪੰਜਾਬ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਅਧਿਕਾਰੀ ਮੌਜੂਦ ਸਨ।