ਸਵੀਪ ਗਤੀਵਿਧੀਆਂ ਅਧੀਨ ਸਰਕਾਰੀ ਸਕੂਲ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ
ਪ੍ਰਮੋਦ ਭਾਰਤੀ
ਨਵਾਂਸ਼ਹਿਰ 29 ਅਪ੍ਰੈਲ 2024 : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਰਾਜੀਵ ਵਰਮਾ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਦੇ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਹਾਈ ਸਕੂਲ ਮਹਾਲੋਂ ਦੇ ਹੈੱਡਮਿਸਟੈ੍ਰੱਸ ਮੈਡਮ ਨੀਲਮ ਰਾਣੀ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਜਿਲ੍ਹਾ ਸਵੀਪ ਟੀਮ ਦੇ ਮੈਂਬਰ ਉਂਕਾਰ ਸਿੰਘ ਵਿਸ਼ੇਸ਼ ਤੌਰ ਤੇ ਸਕੂਲ ਪਹੁੰਚੇ।ਉਨ੍ਹਾਂ ਵਿਿਦਆਰਥੀਆਂ ਨੂੰ ਆਪਣੀ ਅਤੇ ਆਪਣੇ ਪਰਵਿਾਰ, ਗਲ਼ੀ-ਮੁਹੱਲੇ ਪਿੰਡ ਦੇ ਵੋਟਰਾਂ ਦੀ ਪਹਿਲੀ ਜੂਨ ਨੂੰ ਵੋਟ ਪਵਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਵਿਿਦਆਰਥੀਆਂ ਨੂੰ ਚੋਣ ਕਮਿਸ਼ਨ ਦੇ ਸਲੋਗਨ “ਇਸ ਬਾਰ 70 ਪਾਰ” ਦੇ ਤਹਿਤ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵੋਟਿੰਗ ਟਰਨ ਆਊਟ ਨੂੰ 75 ਦੇ ਪਾਰ ਕਰਨ ਵਿੱਚ ਸਹਿਯੋਗ ਕਰਕੇ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਪਹਿਲੇ ਨੰਬਰ ਤੇ ਲਿਆਉਣ ਲਈ ਕਿਹਾ।ਉਨ੍ਹਾਂ ਕਿਹਾ ਕਿ ਹਰ ਇੱਕ ਵਿਅਕਤੀ ਦਾ ਨਿੱਜੀ ਫਰਜ਼ ਬਣਦਾ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਜਰੂਰ ਕਰੇ ਤਾਂ ਜੋ ਇੱਕ ਮਜਬੂਤ ਲੋਕਤੰਤਰ ਦੀ ਸਥਾਪਨਾ ਕੀਤੀ ਜਾ ਸਕੇ ਅਤੇ ਨਾਲ ਹੀ ਵਿਿਦਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵੀ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ ਗਿਆ।ਵਿਿਦਆਰਥੀਆਂ ਨੂੰ ਧਰਮ ,ਜਾਤ ਅਤੇ ਨਸਲ ਤੋਂ ਉੱਪਰ ਉੱਠ ਕੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ ।ਇਸ ਮੌਕੇ ਉਨ੍ਹਾਂ ਕਿਹਾ ਕਿ ਜਿਹੜੇ ਵਿਿਦਆਰਥੀ 18 ਸਾਲ ਤੋਂ ਉੱਪਰ ਹਨ ਆਪਣੀ ਵੋਟ ਆਨਲਾਈਨ ਵੀ ਬਣਵਾ ਸਕਦੇ ਹਨ ।ਇਸ ਮੌਕੇ ਹਾਜ਼ਰ ਸਟਾਫ ਅਤੇ ਵਿਿਦਆਰਥਣਾਂ ਨੂੰ ਵੋਟਰ ਪ੍ਰਣ ਦੁਆਇਆ ਗਿਆ।
ਇਸ ਮੌਕੇ ਹੈੱਡਮਿਸਟੈ੍ਰੱਸ ਮੈਡਮ ਨੀਲਮ ਰਾਣੀ ਦੁਆਰਾ ਉਂਕਾਰ ਸਿੰਘ ਦਾ ਧੰਨਵਾਦ ਕੀਤਾ ਗਿਆ ਅਤੇ ਵਿਿਦਆਰਥੀਆਂ ਨੂੰ ਹਰ ਇੱਕ ਵੋਟ ਪੋਲ ਕਰਵਾਉਣ ਲਈ ਪੇ੍ਰਰਿਤ ਕੀਤਾ।ਇਸ ਮੌਕੇ ਕਰਮਜੀਤ ਕੌਰ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ, ਅਮਰਜੀਤ ਸਿੰਘ, ਹਰਕੇਸ਼ ਕੁਮਾਰ,ਗੁਰਦੀਪ ਕੌਰ,ਅਮਿਤਾ ਵੰਦਨਾ ਆਦਿ ਹਾਜ਼ਰ ਸਨ।