ਘੱਟ ਵੋਟ ਪ੍ਰਤੀਸ਼ਤ ਵਾਲੇ ਬੂਥ ਵਿਖੇ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਜਾਗਰੂਕ ਕੀਤਾ
ਰੋਹਿਤ ਗੁਪਤਾ
ਗੁਰਦਾਸਪੁਰ, 29 ਅਪ੍ਰੈਲ 2024 : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਜੋੜੀਆਂ ਕਲਾਂ ਹਲਕਾ ਡੇਰਾ ਬਾਬਾ ਨਾਨਕ ਦੇ ਘੱਟ ਵੋਟ ਪ੍ਰਤੀਸ਼ਤ ਵਾਲੇ ਬੂਥ ਵਿਖੇ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ`ਇਸ ਵਾਰ ਸੱਤਰ ਪਾਰ ‘ ਤਹਿਤ ਵੱਖ-ਵੱਖ ਪਿੰਡਾਂ, ਮੁਹੱਲਿਆਂ ਅਤੇ ਸਕੂਲਾਂ ਵਿੱਚ ਜਾ ਕੇ ਸਵੀਪ ਗਤੀਵਿਧੀਆਂ ਦੁਆਰਾ ਆਮ ਨਾਗਰਿਕਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਪ੍ਰਤੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਦੇ ਤਹਿਤ ਅੱਜ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਜੋੜੀਆਂ ਕਲਾਂ ਹਲਕਾ ਡੇਰਾ ਬਾਬਾ ਨਾਨਕ ਵਿਖੇ ਸਵੀਪ ਮੋਟੀਵੇਸ਼ਨਲ ਲੈਕਚਰ ਦਾ ਆਯੋਜਨ ਕੀਤਾ ਗਿਆ । ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਹਾਜ਼ਰ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਅਹਿਮੀਅਤ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ ਅਤੇ ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਵੋਟ ਦਾ ਅਧਿਕਾਰ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਲੈਕਚਰਾਰ ਸ. ਗੁਰਮੀਤ ਸਿੰਘ ਭੋਮਾ ਵੱਲੋਂ ਵੋਟਰ ਪ੍ਰਣ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਦੇ ਹੋਰ ਮੈਂਬਰ ਵੀ ਹਾਜ਼ਰ ਸਨ।