ਐਡਵੋਕੇਟ ਰਾਜੇਸ਼ ਰਾਣਾ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਨਿਯੁਕਤ
ਮਲਕੀਤ ਸਿੰਘ ਮਲਕਪੁਰ
ਲਾਲੜੂ 30 ਅਪ੍ਰੈਲ 2024: ਐਡਵੋਕੇਟ ਰਾਜੇਸ਼ ਰਾਣਾ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਲੀਗਲ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਐਡਵੋਕੇਟ ਰਾਜੇਸ਼ ਰਾਣਾ ਅਕਾਲੀ ਦਲ ਨਾਲ ਪਿਛਲੇ ਲੰਮੇ ਸਮੇਂ ਤੋਂ ਜੁੜੇ ਹੋਏ ਹਨ, ਜਿਨ੍ਹਾਂ ਦੇ ਸੇਵਾਵਾਂ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਰਾਜੇਸ਼ ਰਾਣਾ ਨੂੰ ਲੀਗਲ ਵਿੰਗ ਦੇ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਰਾਜੇਸ਼ ਰਾਣਾ ਨੇ ਆਪਣੀ ਨਿਯੁਕਤੀ ਬਦਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਸਮੇਤ ਅਕਾਲੀ ਦਲ ਦੀ ਸਮੁੱਚੀ ਲੀਡਰਸਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਦੀ ਜਿੰਨੀ ਉਨ੍ਹਾਂ ਨੂੰ ਖੁਸ਼ੀ ਹੈ, ਉਸ ਨੂੰ ਉਹ ਸਬਦਾਂ ਚ ਬਿਆਨ ਨਹੀਂ ਕਰ ਸਕਦੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ।ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕਾਨੂੰਨੀ ਸੇਵਾ ਕਰਨ ਦੇ ਨਾਲ-ਨਾਲ ਪਟਿਆਲਾ ਤੋਂ ਪਾਰਟੀ ਦੇ ਲੋਕ ਸਭਾ ਉਮੀਦਵਾਰ ਨੂੰ ਜਿਤਾਉਣ ਲਈ ਕੰਮ ਕਰਣਗੇ ਅਤੇ ਦਿਨ-ਰਾਤ ਮਿਹਨਤ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨਗੇ।