← ਪਿਛੇ ਪਰਤੋ
ਅੰਮ੍ਰਿਤਾ ਵੜਿੰਗ ਨੇ ਵਿਵਾਦਤ ਬਿਆਨ ਲਈ ਮੰਗੀ ਮੁਆਫੀ ਬਠਿੰਡਾ, 1 ਮਈ, 2024: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਅੰਮ੍ਰਿਤਾ ਵੜਿੰਗ ਨੇ ਕਾਂਗਰਸ ਦੇ ਚੋਣ ਨਿਸ਼ਾਨ ਹੱਥ ਪੰਜੇ ਦੀ ਤੁਲਨਾ ਬਾਬੇ ਨਾਨਕ ਦੇ ਹੱਥ ਨਾਲ ਕਰਨ ਦੇ ਆਪਣੇ ਵਿਵਾਦਤ ਬਿਆਨ ਦੀ ਮੁਆਫੀ ਮੰਗ ਲਈ ਹੈ। ਉਹਨਾਂ ਇਕ ਵੀਡੀਓ ਪੋਸਟ ਕਰ ਕੇ ਕਿਹਾ ਕਿ ਮੇਰੇ ਬਿਆਨ ਨਾਲ ਜਾਣੇ ਅਣਜਾਣੇ ਵਿਚ ਜੇਕਰ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੋਵੇ ਤਾਂ ਉਹ ਮੁਆਫੀ ਮੰਗਦੇ ਹਨ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਾ ਵੜਿੰਗ ਨੂੰ ਲਿਖਤੀ ਮੁਆਫੀ ਮੰਗਣ ਦੀ ਹਦਾਇਤ ਕੀਤੀ ਸੀ।
Total Responses : 1041