ਕੇਂਦਰ ਵਿਚ ਕਾਂਗਰਸ ਦੀ ਸਰਕਾਰ ਲਿਆਉਣਾ ਬਹੁਤ ਜਰੂਰੀ : ਸੁਖਜਿੰਦਰ ਰੰਧਾਵਾ
ਕ੍ਰਿਸ਼ਨ ਚੰਦਰ
ਪਠਾਨਕੋਟ : ਪੰਜਾਬ ਦੇ ਲੋਕਾਂ ਨੂੰ ਝੂਠੇ ਸੁਪਨੇ ਦਿਖਾ ਕੇ ਪੰਜਾਬ ਦੀ ਰਾਜ ਸੱਤਾ ਤੇ ਕਾਬਜ ਹੋਈ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰਨ ਵਿਚ ਬੁਰੀ ਤਰਾਂ ਫੇਲ ਹੋਈ ਹੈ।ਭਗਵੰਤ ਮਾਨ ਦੀ ਸਰਕਾਰ ਨੇ ਆਪਣੇ ਦੋ ਸਾਲਾਂ ਦੇ ਰਾਜ ਵਿਚ ਪੰਜਾਬ ਨੂੰ ਹਰ ਪੱਖ ਤੋਂ ਬੁਰੀ ਤਰਾਂ ਪਛਾੜ ਕੇ ਰੱਖ ਦਿੱਤਾ ਹੈ ਤੇ ਗਲੀਆਂ ਬਾਜ਼ਾਰਾਂ ਵਿੱਚ ਸਰੇਆਮ ਨਸ਼ਾ ਵਿੱਕ ਰਿਹਾ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਵਰਗੇ ਅਦਾਰਿਆਂ ਵਿਚ ਬੁਨਿਆਦੀ ਸੁਧਾਰ ਕਰਨ ਦੀ ਥਾਂ ਤੇ ਇਸ ਦੀ ਫੋਕੀ ਇਸ਼ਤਿਹਾਰਬਾਜੀ ਤੇ ਅਰਬਾਂ ਰੁਪਏ ਖਰਚ ਕੇ ਪੰਜਾਬ ਨੂੰ ਕੰਗਾਲ ਕਰ ਰਹੀ ਹੈ।ਇਹ ਵਿਚਾਰ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਗਰਸ ਪਾਰਟੀ ਦੀ ਚੋਣ ਲੜ ਰਹੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਗਟ ਕੀਤੇ ਉਨਾਂ ਕਿਹਾ ਕੇ ਪੰਜਾਬੀਆਂ ਦੀ ਕਿਰਤ ਕਮਾਈ ਨੂੰ ਦੋਹੇਂ ਹੱਥਾਂ ਨਾਲ ਲੁਟਿਆ ਜਾ ਰਿਹੇ ਹੈ।ਆਮ ਆਦਮੀ ਦੀ ਬੇਹੱਦ ਘਟੀਆ ਕਾਰਗੁਜਾਰੀ ਦਾ ਸੰਤਾਪ ਪੰਜਾਬ ਦਾ ਹਰ ਵਰਗ ਭੋਗ ਰਿਹਾ ਹੈ ਪੰਜਾਬ ਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ ਹਨ ਅਤੇ ਪੰਜਾਬ ਸਰਕਾਰ ਹਰ ਚੜਦੀ ਸਵੇਰ ਨੂੰ ਨਵਾਂ ਕਰਜਾ ਲੈ ਕਿ ਆਪਣਾ ਡੰਗ ਸਾਰ ਰਹੀ ਹੈ ਔਰਤਾ ਨੂੰ ਦਿੱਤੀ ਇਕ ਹਜ਼ਾਰ ਰੁਪਏ ਦੀ ਗਾਰੰਟੀ ਵੀ ਹਵਾ ਹੋ ਗਈ ਹੈ 2 ਸਾਲ ਤੋਂ ਜ਼ਿਆਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਔਰਤਾਂ ਨੂੰ ਇਕ ਇਕ ਹਜ਼ਾਰ ਰੁਪਇਆ ਨਹੀਂ ਦਿਤਾ ਗਿਆ ਪੰਜਾਬ ਦਾ ਨੌਜਵਾਨ ਬੇਰੁਜ਼ਗਾਰੀ ਦੀ ਚੱਕੀ ਵਿੱਚ ਪਿਸ ਰਿਹਾ ਹੈ ਤੇ ਉਦਾਸੀ ਦੇ ਆਲਮ ਵਿਚੋਂ ਗੁਜ਼ਰ ਰਿਹਾ ਹੈ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਇਕ ਅਜਿਹੀ ਪਾਰਟੀ ਹੈ ਜਿਨਾਂ ਨੇ ਆਪਣੇ ਰਾਜ ਦੇ ਅੰਦਰ ਸਮੁੱਚੇ ਭਾਰਤ ਨੂੰ ਦੁਨੀਆਂ ਦੇ ਮੁਕਾਬਲੇ ਖੜਾ ਕੀਤਾ।ਇਸ ਮੁਲਕ ਦੇ ਕਿਸਾਨ ਮਜਦੂਰ , ਵਪਾਰੀ,ਮੁਲਾਜਮ ਵਰਗ,ਅਤੇ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਪੰਜਾਬ ਦੀ ਬੇਹਤਰੀ ਲਈ ਕਾਂਗਰਸ ਪਾਰਟੀ ਨੂੰ ਜੇਤੂ ਬਣਾਉਣਾ ਅਤਿ ਜ਼ਰੂਰੀ ਹੈ ਤਾਂ ਜੋਂ ਪੰਜਾਬ ਅਤੇ ਭਾਰਤ ਦਾ ਭਵਿੱਖ ਸੁਰੱਖਿਅਤ ਹੋ ਸਕੇ ਅਤੇ ਭਾਰਤ ਦੁਬਾਰਾ ਸੋਨੇ ਦੀ ਚਿੜੀ ਬਣ ਸਕੇ। ਇਸ ਮੌਕੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਰਦਾਰ ਪ੍ਰਤਾਪ ਸਿੰਘ ਬਾਜਵਾ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜਾਂਨਚੀ ਅਤੇ ਸਾਬਕਾ ਵਿਧਾਇਕ ਅਮਿਤ ਵਿੱਜ, ਪਠਾਨਕੋਟ ਨਗਰ ਨਿਗਮ ਦੇ ਮੇਅਰ ਪੰਨਾ ਲਾਲ ਭਾਟੀਆ,ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ, ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿੱਜ , ਉਦੇਵੀਰ ਸਿੰਘ ਰੰਧਾਵਾ ਸਪੁੱਤਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ, ਉਘੇ ਕਾਰੋਬਾਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਦਿਨੇਸ਼ ਮਹਾਜ਼ਨ,ਜਿਲਾ ਕਾਂਗਰਸ ਕਮੇਟੀ ਪਠਾਨਕੋਟ ਦੇ ਸੀਨੀਅਰ ਮੀਤ ਪ੍ਰਧਾਨ ਰਾਕੇਸ਼ ਬੱਬਲੀ , ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਸਮੇਤ ਕਾਂਗਰਸ ਪਾਰਟੀ ਨਾਲ ਸਬੰਧਤ ਕੌਸਲਰ, ਬਲਾਕ ਕਾਂਗਰਸ ਕਮੇਟੀਆਂ ਦੇ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਪੰਚ ਸਰਪੰਚ ਅਤੇ ਕਾਂਗਰਸੀ ਵਰਕਰ ਮੌਜੂਦ ਸਨb