ਤਲਬੀਰ ਸਿੰਘ ਗਿੱਲ ਵੱਲੋਂ ਛੇੜੀ ਚਰਚਾ ਨੇ ਸਿਆਸਤ ਗਰਮਾਈ, ਔਜਲਾ ਨੇ ਕਿਹਾ ਲੋਕ ਆਪਣਾ ਨਫ਼ਾ ਵੇਖ ਕੇ ਪਰਟੀ ਛੱਡਦੇ ਨੇ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 5 ਮਈ 2024 : ਪੰਜਾਬ ਵਿੱਚ ਲਗਾਤਾਰ ਹੀ ਸਾਰੇ ਸਿਆਸਤਦਾਨਾਂ ਵੱਲੋਂ ਆਪਣੀਆਂ ਵੱਡੀਆਂ ਵੱਡੀਆਂ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ ਅਤੇ ਦੂਸਰੇ ਪਾਸੇ ਪਾਰਟੀ ਦੇ ਵੱਡੇ ਲੀਡਰ ਦੂਸਰੀਆਂ ਪਾਰਟੀਆਂ ਵਿੱਚ ਜਾਣ ਦੀ ਦੋੜ ਵਿੱਚ ਲੱਗੇ ਹੋਏ ਹਨ ਜਿਸ ਨੂੰ ਲੈ ਕੇ ਬੀਤੇ ਦਿਨ ਤਲਬੀਰ ਸਿੰਘ ਗਿੱਲ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਪੱਲੇ ਨੂੰ ਛੱਡ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਹਨ ।
ਉਹਨਾਂ ਵੱਲੋਂ ਵੀ ਬਹੁਤ ਵੱਡੇ ਖੁਲਾਸੇ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਕੀਤੇ ਗਏ ਜਿਸ ਨੂੰ ਲੈ ਕੇ ਹੁਣ ਸਿਆਸਤ ਪੰਜਾਬ ਵਿੱਚ ਗਰਮਾਉਦੀ ਹੋਈ ਨਜ਼ਰ ਆ ਰਹੀ ਹੈ । ਇਸ ਉੱਪਰ ਬੋਲਦੇ ਹੋਏ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਹ ਚੋਣਾਂ ਦਾ ਮਾਹੌਲ ਚੱਲ ਰਿਹਾ ਹੈ ਤੇ ਸਿਆਸੀ ਪਾਰਟੀਆਂ ਦੇ ਵੱਲੋਂ ਅਦਲ ਬਦਲ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਦੂਸਰੇ ਪਾਸੇ ਪੰਜਾਬ ਦੇ ਸਾਬਕਾ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ ਵੱਲੋਂ ਤੰਜ ਕਸਦੇ ਕਿਹਾ ਕਿ ਤਲਬੀਰ ਸਿੰਘ ਗਿੱਲ ਨੂੰ ਜਨਤਾ ਤੋਂ ਮਾਫੀ ਮੰਗਣ ਦੀ ਗੱਲ ਕਹੀ ਗਈ ਹੈ।
ਜਿੰਵੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਤਲਬੀਰ ਸਿੰਘ ਗਿੱਲ ਵੱਲੋਂ ਅਕਾਲੀ ਦਲ ਨੂੰ ਛੱਡ ਕੇ ਆਪ ਪਾਰਟੀ ਵਿੱਚ ਆਪਣਾ ਸਿਆਸੀ ਜੀਵਨ ਦੁਬਾਰਾ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਵੱਲੋਂ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਉਤੇ ਬਹੁਤ ਗੰਭੀਰ ਆਰੋਪ ਲਗਾਏ ਗਏ । ਜਿਸ ਨੂੰ ਲੈ ਕੇ ਪੂਰੇ ਪੰਜਾਬ ਦੇ ਵਿੱਚ ਸਿਆਸਤ ਗਰਮ ਦੀ ਹੋਈ ਨਜ਼ਰ ਆ ਰਹੀ ਹੈ। ਜਿਸ ਨੂੰ ਲੈ ਕੇ ਹੁਣ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਅਤੇ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਵੀ ਇਸ ਉੱਪਰ ਆਪਣਾ ਤਿੱਖਾ ਪ੍ਰਤੀਕਰਮ ਦਿੱਤਾ ਗਿਆ ਹੈ।
ਉਹਨਾਂ ਨੇ ਬੋਲਦੇ ਹੋਏ ਕਿਹਾ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਨੂੰ ਜਿਤਾਉਣ ਵਾਸਤੇ ਤਲਬੀਰ ਸਿੰਘ ਗਿੱਲ ਵੱਲੋਂ ਝੂਠ ਬੋਲਿਆ ਗਿਆ ਹੈ ਤਾਂ ਉਹਨਾਂ ਨੂੰ ਸਾਰੀ ਸੰਗਤਾਂ ਕੋਲੋਂ ਮਾਫੀ ਮੰਗਣੀ ਚਾਹੀਦੀ ਹੈ। ਦੂਸਰੇ ਪਾਸੇ ਬੀਜੇਪੀ ਦੀ ਰੈਲੀ ਦੇ ਦੌਰਾਨ ਹੋਏ ਕਿਸਾਨ ਦੀ ਮੌਤ ਤੇ ਬੋਲਦੇ ਹੋਏ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਬੀਜੇਪੀ ਨੂੰ ਕਿਸੇ ਵੀ ਵਿਅਕਤੀ ਦੀ ਜਾਨ ਦੀ ਪਰਵਾਹ ਨਹੀਂ ਹੈ ਅਤੇ ਨਾ ਹੀ ਉਹ ਪੰਜਾਬ ਵਿੱਚ ਰਹਿਣਾ ਚਾਹੁੰਦੇ ਹਨ ਅੱਗੇ ਬੋਲਦੇ ਹੋਏ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸਾਨੂੰ ਸਿਰਫ ਸਿਆਸਤ ਅਤੇ ਚੋਣਾਂ ਨੂੰ ਲੈ ਕੇ ਹੀ ਆਪਣੀ ਸਿਆਸਤ ਰੱਖਣੀ ਚਾਹੀਦੀ ਹੈ ।
ਡਾਕਟਰ ਰਾਜ ਕੁਮਾਰ ਵੇਰਕਾ ਵੱਲੋਂ ਵੀ ਬਲਬੀਰ ਸਿੰਘ ਉੱਤੇ ਸ਼ਬਦੀ ਹਮਲੇ ਕੀਤੇ ਗਏ ਉਹਨਾਂ ਨੇ ਕਿਹਾ ਕਿ ਜੇਕਰ ਤਲਬੀਰ ਸਿੰਘ ਗਿੱਲ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਜਿਤਾਉਣ ਵਾਸਤੇ ਝੂਠ ਬੋਲਿਆ ਗਿਆ ਹੈ ਤਾਂ ਉਹਨਾਂ ਨੂੰ ਮਾਫੀ ਜਨਤਾ ਤੋਂ ਮੰਗਣੀ ਚਾਹੀਦੀ ਹੈ। ਅੱਗੇ ਬੋਲਦੇ ਉਹਨਾਂ ਨੇ ਕਿਹਾ ਕਿ ਕਿਸਾਨ ਦੀ ਮੌਤ ਨੂੰ ਲੈ ਕੇ ਕਿਸਾਨ ਨੂੰ ਸ਼ਹੀਦ ਦਾ ਦਰਜਾ ਵੀ ਦੇਣਾ ਚਾਹੀਦਾ ਹੈ। ਅਤੇ ਉਹਨਾਂ ਦੇ ਹਲਕੇ ਦੇ ਲੋਕ ਗੁਰਜੀਤ ਸਿੰਘ ਔਜਲਾ ਨੂੰ ਵੱਡੀ ਲੀਡ ਨਾਲ ਜਿਤਾ ਕੇ ਭੇਜਣਗੇ