← ਪਿਛੇ ਪਰਤੋ
ਨਰਾਇਣਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਲਾਸ਼ੀ ਬਰਦਾਸ਼ਤ ਤੋਂ ਬਾਹਰ : ਬਾਬਾ ਬਲਬੀਰ ਸਿੰਘ
ਸ੍ਰੀ ਅਨੰਦਪੁਰ ਸਾਹਿਬ:- 6 ਮਈ ( ) ਹਰਿਆਣੇ ਦੇ ਮੁੱਖ ਮੰਤਰੀ ਦੀ ਆਮਦ ਤੇ ਜ਼ਿਲ੍ਹਾ ਅੰਬਾਲਾ ਦੇ ਕਸਬਾ ਨਰਾਇਣਗੜ੍ਹ ਸਥਿਤ ਗੁਰਦੁਆਰਾ ਰਾਤਗੜ੍ਹ ਸਾਹਿਬ ਵਿਖੇ ਰੱਖੇ ਗੁਰਮਤਿ ਸਮਾਗਮ ਸਮੇਂ ਸਰਕਾਰੀ ਸੁਰੱਖਿਆ ਦਸਤੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਪੀੜਾ ਸਾਹਿਬ ਦੀ ਤਲਾਸ਼ੀ ਲੈਣ ਦੇ ਤੌਰ ਤਰੀਕੇ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਭਾਰੀ ਨਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਅਤੇ ਪ੍ਰੋਗਰਾਮ ਦੇ ਪ੍ਰਬੰਧਕ ਇਹ ਕਿਵੇਂ ਭੁੱਲ ਗਏ ਕਿ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਕੋਈ ਵਿਅਕਤੀ ਉਚ ਜਾਂ ਵਿਸ਼ੇਸ਼ ਨਹੀਂ ਹੁੰਦਾ। ਇਸ ਘਟਨਾ ਨਾਲ ਸਮੁੱਚੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਇਹ ਬਹੁਤ ਸ਼ਰਮਸਾਰ ਕਰਨ ਵਾਲੀ ਕਾਰਵਾਈ ਹੈ, ਇਹ ਅਪਮਾਨਜਨਕ ਹੈ। ਸਿੱਖਾਂ ਦੇ ਇਤਿਹਾਸ ਵਿੱਚ ਅਜਿਹੀ ਇਹ ਪਹਿਲੀ ਘਟਨਾ ਹੈ ਜਿਸ ਨੇ ਸੰਸਾਰ ਭਰ ਵਿੱਚ ਵਸਦੇ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਕਮੇਟੀ ਅਤੇ ਪ੍ਰੋਗਰਾਮ ਦੇ ਪ੍ਰਬੰਧਕਾਂ ਨੂੰ ਇਸ ਦੀ ਸਜ਼ਾ ਭੁਗਤਨੀ ਪਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਦੀ ਕਾਰਵਾਈ ਦੀ ਜਿੰਨੀ ਵੀ ਨਿੰਦਾ ਹੋਵੇ ਥੋੜੀ ਹੈ।
Total Responses : 1036