ਖੇਮਕਰਨ : ਖ਼ਤਰਨਾਕ ਹਾਦਸੇ ਵਿਚ 2 ਗੱਭਰੂਆਂ ਦੀ ਗਈ ਜਾਨ
ਬਲਜੀਤ ਸਿੰਘ
ਤਰਨ ਤਾਰਨ : ਹਲਕਾ ਖੇਮਕਰਨ ਦੇ ਚੂੰਗ ਮੋੜ ਨਜ਼ਦੀਕ ਅੱਜ ਸਵੇਰੇ ਤੜਕਸਾਰ ਕਾਰ ਚਾਲਕ ਵੱਲੋਂ ਮੋਟਰਸਾਈਕਲ ਨੂੰ ਮਾਰੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ।
ਉਧਰ ਮ੍ਰਿਤਕਾਂ ਦੀ ਪਹਿਚਾਣ ਮਾਂ ਵੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਰਾਜੋਕੇ ਵਜੋਂ ਹੋਈ ਹੈ। ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਵਾਰਸਾਂ ਨੇ ਦੱਸਿਆ ਕਿ ਦੋਵੇਂ ਨੌਜਵਾਨ ਰਾਜੋ ਕੇ ਮੰਡੀ ਵਿੱਚੋਂ ਕੰਡਾ ਕਰਵਾਉਣ ਲਈ ਆਏ ਸਨ ਕਿ ਜਦੋਂ ਵਾਪਸ ਪਿੰਡ ਨੂੰ ਜਾ ਰਹੇ ਸਨ ਤਾਂ ਭਿੱਖੀਪਿੰਡ ਵਾਲੀ ਸਾਈਡ ਤੋਂ ਤੇਜ਼ ਰਫਤਾਰ ਵਿੱਚ ਆਈ ਸਵਿਫਟ ਕਾਰ ਵੱਲੋਂ ਟੱਕਰ ਮਾਰ ਦਿੱਤੀ ਗਈ ਅਤੇ ਮੋਟਰਸਾਈਕਲ ਨੂੰ ਸੜਕ ਨਜ਼ਦੀਕ ਖੇਤਾਂ ਵਿੱਚ ਲੈ ਗਈ । ਉਹਨਾਂ ਦੱਸਿਆ ਕਿ ਦੋਨਾਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ ਜਦਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ।
ਉਧਰ ਇਸ ਮਾਮਲੇ ਸਬੰਧੀ ਮੌਕੇ ਤੇ ਪਹੁੰਚੀ ਥਾਣਾ ਭਿੱਖੀਵਿੰਡ ਦੀ ਪੁਲਿਸ ਦੇ ਏਐਸਆਈ ਸਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ। ਅਤੇ ਦੋਵੇਂ ਨੌਜਵਾਨਾਂ ਦੇ ਪਰਿਵਾਰਾਂ ਦੇ ਬਿਆਨ ਦਰਜ ਕਰ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਅਤੇ ਫਰਾਰ ਹੋਏ ਕਾਰ ਚਾਲਕ ਨੂੰ ਤਸਦੀਕ ਕਰਨ ਉਪਰੰਤ ਭਾਲ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ। ਜ਼ਿਕਰ ਯੋਗ ਹੈ ਕਿ ਇਹ ਭਿਆਨਕ ਐਕਸੀਡੈਂਟ ਸਵੇਰੇ ਕਰੀਬ 5:30 ਤੋਂ ਛੇ ਦੇ ਵਿਚਕਾਰ ਹੋਇਆ ਹੈ। ਅਤੇ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ।