ਬਾਬਾ ਸੰਤਾ ਸਿੰਘ ਦੀ ਬਰਸੀ ਸਬੰਧੀ ਧਾਰਮਿਕ ਸਮਾਗਮ ਅਰੰਭ
ਦਮਦਮਾ ਸਾਹਿਬ (ਤਲਵੰਡੀ ਸਾਬੋ) 7 ਮਈ 2024 : ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 12 ਵੇਂ ਮੁਖੀ ਸੱਚਖੰਡਵਾਸੀ ਸਿੰਘ ਸਾਹਿਬ ਬਾਬਾ ਚੇਤ ਸਿੰਘ ਦੀ 56 ਵੀਂ ਅਤੇ 13ਵੇਂ ਮੁਖੀ ਸਿੰਘ ਸਾਹਿਬ ਬਾਬਾ ਸੰਤਾ ਸਿੰਘ ਦੀ 16ਵੀਂ ਬਰਸੀ ਸਬੰਧੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ, ਛਾਉਣੀ ਨਿਹੰਗ ਸਿੰਘਾਂ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਪ੍ਰਕਾਸ਼ ਹੋਣ ਦੇ ਨਾਲ ਹੀ ਆਰੰਭ ਹੋ ਗਏ ਜਦੋਂਕਿ ਮੁੱਖ ਸਮਾਗਮ 9 ਮਈ ਨੂੰ ਹੋਣਗੇ। ਅੱਜ ਗੁ: ਬੇਰ ਸਾਹਿਬ ਦੇਗਸਰ ਸਾਹਿਬ ਵਿਖੇ ਪ੍ਰਕਾਸ਼ ਹੋਏ ਆਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਮੌਕੇ ਬੁੱਢਾ ਦਲ ਦੇ ਹੈੱਡ ਗ੍ਰੰਥੀ ਗਿਆਨੀ ਮੱਘਰ ਸਿੰਘ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਦੋਂਕਿ ਆਰੰਭਤਾ ਦੀ ਅਰਦਾਸ ਬਾਬਾ ਬੂਟਾ ਸਿੰਘ ਲੰਬਵਾਲੀ ਵੱਲੋਂ ਕੀਤੀ ਗਈ।
ਮੁੱਖ ਸਮਾਗਮ 9 ਮਈ ਨੂੰ ਹੋਣਗੇ ਜਿਸ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਤਖਤਾਂ ਦੇ ਜਥੇਦਾਰ ਸਾਹਿਬਾਨ, ਸੰਪਰਦਾਵਾਂ ਦੇ ਮੁਖੀ, ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਸਾਹਿਬਾਨ ਸ਼ਮੂਲੀਅਤ ਕਰਨਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ