ਸਵੀਪ ਗਤਿਵਿਧੀਆਂ ਤਹਿਤ ਨੇਤਾ ਜੀ ਮਾਡਲ ਸਕੂਲ ਅਤੇ ਵਿਕਟੋਰੀਆ ਇੰਸਟੀਚਿਊਟ ਆਫ ਆਈਲੈਟਸ ਵਿਖੇ ਚੋਣਾਂ ਸਬੰਧੀ ਜਾਗਰੂਕਤਾ ਪੈਦਾ ਕੀਤੀ
ਰੂਪਨਗਰ, 7 ਮਈ 2024: ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦੇ ਹੋਏ ਹਲਕਾ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫਸਰ ਡਾ.ਪ੍ਰੀਤੀ ਯਾਦਵ ਅਤੇ ਐਸ.ਡੀ.ਐਮ. ਕਮ ਸਹਾਇਕ ਚੋਣ ਅਫਸਰ ਸ਼੍ਰੀ ਨਵਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਗਤਿਵਿਧੀਆਂ ਦਾ ਦੌਰ ਨਿਰੰਤਰ ਜਾਰੀ ਹੈ।
ਇਸੇ ਲੜੀ ਤਹਿਤ ਅੱਜ ਨੇਤਾ ਜੀ ਮਾਡਲ ਸਕੂਲ ਰੂਪਨਗਰ ਅਤੇ ਵਿਕਟੋਰੀਆ ਇੰਸਟੀਚਿਊਟ ਆਫ ਆਈਲੈਟਸ ਰੂਪਨਗਰ ਵਿਖੇ ਜਾ ਕੇ ਚੋਣਾਂ ਸਬੰਧੀ ਜਾਗਰੂਕਤਾ ਪੈਦਾ ਕੀਤੀ ਗਈ। ਅਸਿਸਟੈਂਟ ਨੋਡਲ ਅਫਸਰ ਸ. ਵਰਿੰਦਰ ਸਿੰਘ ਅਤੇ ਸ. ਪੁਨੀਤ ਸਿੰਘ ਲਾਲੀ ਵੱਲੋਂ ਵਿਦਿਆਰਥੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਨੇਤਾ ਜੀ ਮਾਡਲ ਸਕੂਲ ਵਿੱਚ ਵਿਦਿਆਰਥੀਆਂ ਵੱਲੋਂ ਚੋਣ ਜਾਗਰੂਕਤਾ ਸਬੰਧੀ ਪੋਸਟਰ ਮੇਕਿੰਗ, ਸਲੋਗਨ ਲਿਖਤ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਉਂਦੇ ਹੋਏ ਆਉਣ ਵਾਲੀ ਇੱਕ ਜੂਨ ਨੂੰ ਮਤਦਾਨ ਕਰਕੇ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਪਰਿਵਾਰ ਸਮੇਤ ਬਿਨਾਂ ਕਿਸੇ ਡਰ, ਲਾਲਚ, ਜਾਤ ਪਾਤ, ਰੰਗ- ਨਸਲ ਅਤੇ ਧਰਮ ਤੋਂ ਉੱਪਰ ਉੱਠ ਕੇ ਆਪਣੇ ਮਨ ਪਸੰਦ ਦੀ ਉਮੀਦਵਾਰ ਨੂੰ ਵੋਟ ਦੇਣ ਲਈ ਪ੍ਰੇਰਿਤ ਕੀਤਾ ਗਿਆ।