ਦੁਸ਼ਯੰਤ ਚੌਟਾਲਾ ਨੇ ਗਵਰਨਰ ਨੂੰ ਲਿਖੀ ਚਿੱਠੀ, ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਅਤੇ ਫਲੋਰ ਟੈਸਟ ਦੀ ਮੰਗ
ਚੰਡੀਗੜ੍ਹ, 9 ਮਈ 2024- ਹਰਿਆਣਾ ਦੀ ਸਿਆਸਤ ਨਾਲ ਜੁੜੀਆਂ ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਹਰਿਆਣਾ ਦੇ ਰਾਜਪਾਲ ਨੂੰ ਪੱਤਰ ਲਿਖਿਆ ਹੈ। ਦੁਸ਼ਯੰਤ ਚੌਟਾਲਾ ਨੇ ਰਾਜਪਾਲ ਨੂੰ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਅਤੇ ਫਲੋਰ ਟੈਸਟ ਦੀ ਮੰਗ ਕਰਨ ਲਈ ਕਿਹਾ ਹੈ। ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਅਸੀਂ ਮੌਜੂਦਾ ਸਰਕਾਰ ਦਾ ਸਮਰਥਨ ਨਹੀਂ ਕਰਦੇ ਅਤੇ ਹਰਿਆਣਾ ਵਿੱਚ ਸਰਕਾਰ ਬਣਾਉਣ ਲਈ ਕਿਸੇ ਵੀ ਹੋਰ ਸਿਆਸੀ ਪਾਰਟੀ ਨੂੰ ਸਮਰਥਨ ਦੇਣ ਲਈ ਸਾਡੇ ਦਰਵਾਜ਼ੇ ਖੁੱਲ੍ਹੇ ਹਨ।
ਦੁਸ਼ਯੰਤ ਚੌਟਾਲਾ ਨੇ ਲਿਖਿਆ ਕਿ ਤਿੰਨ ਆਜ਼ਾਦ ਵਿਧਾਇਕਾਂ ਨੇ ਸਰਕਾਰ ਤੋਂ ਸਮਰਥਨ ਵਾਪਸ ਲੈ ਲਿਆ ਹੈ। ਦੁਸ਼ਯੰਤ ਚੌਟਾਲਾ ਨੇ ਰਾਜਪਾਲ ਨੂੰ ਲਿਖੇ ਪੱਤਰ 'ਚ ਇਹ ਮੰਗ ਕੀਤੀ ਹੈ। ਸਰਕਾਰ ਕੋਲ ਭਰੋਸੇ ਦਾ ਵੋਟ ਨਹੀਂ ਹੈ, ਇਸ ਲਈ ਸਰਕਾਰ ਨੂੰ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਫਲੋਰ ਟੈਸਟ ਪਾਸ ਕਰਨਾ ਚਾਹੀਦਾ ਹੈ।