ਸੁਨੀਲ ਜਾਖੜ ਨੇ ਉੱਤਰ ਪ੍ਰਦੇਸ਼ ਦੇ CM ਯੋਗੀ ਆਦਿਤਿਆਨਾਥ ਨੂੰ ਪੰਜਾਬ ਆਉਣ ਦਾ ਦਿੱਤਾ ਸੱਦਾ
ਚੰਡੀਗੜ੍ਹ, 17 ਮਈ 2024 : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਯੂਪੀ ਦੇ ਮੁੱਖ ਮੰਤਰੀ ਯੋਗੀ ਨੂੰ ਪੱਤਰ ਲਿਖ ਕੇ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਜਾਖੜ ਨੇ ਪੱਤਰ ਲਿਖ ਕੇ ਪੰਜਾਬ ਦੇ ਤਿੰਨ ਲੋਕ ਸਭਾ ਹਲਕਿਆਂ ਬਟਾਲਾ, ਲੁਧਿਆਣਾ ਅਤੇ ਜਲੰਧਰ ਵਿਚ ਹੋਣ ਵਾਲੀਆਂ ਚੋਣ ਮੀਟਿੰਗਾਂ ਵਿਚ ਆਉਣ ਦੀ ਬੇਨਤੀ ਕੀਤੀ।
ਇਥੇ ਦਸ ਦਈਏ ਕਿ ਪਹਿਲੀ ਵਾਰ ਭਾਜਪਾ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਚੋਣ ਲੜ ਰਹੀ ਹੈ।
ਯੋਗੀ ਆਦਿਤਿਆਨਾਥ 20 ਮਈ ਨੂੰ ਦੁਪਹਿਰ ਵੇਲੇ ਚੰਡੀਗੜ੍ਹ ਵਿੱਚ ਚੋਣ ਰੈਲੀ ਕਰਨਗੇ।
![](http://www.babushahi.com/punjabi/upload/cke/1715937984_IMG-20240517-WA0015.jpg)