ਸਵਾਤੀ ਮਾਲੀਵਾਲ ਮਾਮਲਾ: ਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ
ਨਵੀਂ ਦਿੱਲੀ, 19 ਮਈ 2024 : ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਰਿਭਵ ਕੁਮਾਰ ਨੂੰ ਪੰਜ ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ। ਦਿੱਲੀ ਪੁਲਿਸ ਨੇ ਦਿਨੇ ਹੀ ਰਿਸ਼ਵ ਨੂੰ ਗ੍ਰਿਫਤਾਰ ਕਰ ਲਿਆ ਸੀ। ਬਿਭਵ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਅਦਾਲਤ ਨੇ ਰੱਦ ਕਰ ਦਿੱਤਾ। ਬਾਅਦ ਵਿੱਚ ਪੁਲਿਸ ਨੇ ਬਿਭਵ ਨੂੰ ਮੈਟਰੋਪੋਲੀਟਨ ਮੈਜਿਸਟਰੇਟ ਗੌਰਵ ਗੋਇਲ ਦੇ ਸਾਹਮਣੇ ਪੇਸ਼ ਕੀਤਾ, ਜਿੰਨ੍ਹਾਂ ਨੇ ਬਿਭਵ ਕੁਮਾਰ ਨੂੰ ਪੰਜ ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ।