ਰਾਸ਼ਟਰਪਤੀ ਇਬਰਾਹਿਮ ਰਾਇਸੀ ਅਤੇ ਵਿਦੇਸ਼ ਮੰਤਰੀ ਜ਼ਿੰਦਾ ਨਹੀਂ ਬਚੇ, ਈਰਾਨ ਸਰਕਾਰ ਨੇ ਕੀਤੀ ਪੁਸ਼ਟੀ
ਤਹਿਰਾਨ, 20 ਮਈ 2024 : ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਨਹੀਂ ਰਹੇ। ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ਹਾਦਸੇ 'ਚ ਰਾਇਸੀ ਅਤੇ ਈਰਾਨ ਦੇ ਵਿਦੇਸ਼ ਮੰਤਰੀ ਹੁਸੈਨ ਅਮੀਰ ਅਬਦੁਲਹੀਆਨ ਦੀ ਮੌਤ ਹੋ ਗਈ ਹੈ। ਇਸ ਘਟਨਾ ਦੀ ਅਧਿਕਾਰਤ ਤੌਰ 'ਤੇ ਈਰਾਨ ਸਰਕਾਰ ਨੇ ਪੁਸ਼ਟੀ ਕੀਤੀ ਹੈ। ਐਤਵਾਰ ਨੂੰ ਹੈਲੀਕਾਪਟਰ ਕਰੈਸ਼ ਹੋ ਗਿਆ ਸੀ। ਜਹਾਜ਼ ਵਿਚ ਕਈ ਹੋਰ ਈਰਾਨੀ ਅਧਿਕਾਰੀ ਵੀ ਸਵਾਰ ਸਨ।
ਨਿਊਜ਼ ਏਜੰਸੀ ਰਾਇਟਰਜ਼ ਨਾਲ ਗੱਲ ਕਰਦੇ ਹੋਏ ਅਧਿਕਾਰੀਆਂ ਨੇ ਕਿਹਾ, 'ਰਾਸ਼ਟਰਪਤੀ ਰਾਇਸੀ, ਵਿਦੇਸ਼ ਮੰਤਰੀ ਅਤੇ ਹੈਲੀਕਾਪਟਰ 'ਚ ਸਵਾਰ ਸਾਰੇ ਅਧਿਕਾਰੀਆਂ ਦੀ ਹਾਦਸੇ 'ਚ ਮੌਤ ਹੋ ਗਈ ਹੈ।' ਰਿਪੋਰਟ ਮੁਤਾਬਕ ਮੌਤ ਦੀ ਪੁਸ਼ਟੀ ਈਰਾਨ ਦੀ ਮੇਹਰ ਨਿਊਜ਼ ਏਜੰਸੀ ਨੇ ਵੀ ਕੀਤੀ ਹੈ। ਇਸ ਤੋਂ ਪਹਿਲਾਂ ਇਕ ਈਰਾਨੀ ਅਧਿਕਾਰੀ ਨੇ ਰਾਇਟਰਜ਼ ਨੂੰ ਦੱਸਿਆ ਸੀ ਕਿ ਰਾਇਸੀ ਅਤੇ ਅਬਦੁਲਹਿਆਨ ਨੂੰ ਲਿਜਾ ਰਿਹਾ ਹੈਲੀਕਾਪਟਰ ਕਰੈਸ਼ ਹੋਣ ਤੋਂ ਬਾਅਦ ਬੁਰੀ ਤਰ੍ਹਾਂ ਸੜ ਗਿਆ ਸੀ। https://www.livehindustan.com/