← ਪਿਛੇ ਪਰਤੋ
ਹਾਈ ਟੈਕ ਨਾਕੇ ਤੇ ਨੌਜਵਾਨ ਨੇ ਪੁਲਿਸ ਵਾਲੇ ਤੇ ਚਲਾ ਸਿੱਧੀਆਂ ਦਿੱਤੀਆਂ ਗੋਲੀਆਂ-ਮਸਾਂ ਬਚਿਆ ASI ਰੋਹਿਤ ਗੁਪਤਾ ਗੁਰਦਾਸਪੁਰ 20 ਮਈ ਹੁਣੇ ਹੁਣੇ ਅੰਮ੍ਰਿਤਸਰ ਪਠਾਨਕੋਟ ਰੋਡ ਤੇ ਸਥਿਤ ਬਬਰੀ ਹਾਈਟੈਕ ਚ ਨਾਕੇ ਤੇ ਵੱਡੀ ਵਾਰਦਾਤ ਵਾਪਰੀ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਤੇ ਆਏ ਇੱਕ ਨੌਜਵਾਨ ਵੱਲੋਂ ਨਾਕੇ ਤੇ ਮੌਜੂਦ ਪੰਜਾਬ ਪੁਲਿਸ ਦੇ ਇੱਕ ਏ ਐਸ ਆਈ ਤੇ ਸਿੱਧੀਆਂ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ । ਹਾਲਾਂਕਿ ਏਐਸਆਈ ਬਾਲ ਬਾਲ ਬਚ ਗਿਆ। ਨਾਕੇ ਤੇ ਮੌਜੂਦ ਪੁਲਿਸ ਕਰਮੀਆਂ ਵੱਲੋਂ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਸ ਦਾ ਮੋਟਰਸਾਈਕਲ ਵੀ ਪੁਲਿਸ ਨੇ ਕਾਬੂ ਵਿੱਚ ਲੈ ਲਿਆ । ਮੌਕੇ ਤੇ ਡੀਐਸਪੀ ਮੋਹਨ ਸਿੰਘ ਅਤੇ ਥਾਨਾ ਸਦਰ ਦੇ ਐਸਐਚ ਓ ਅਮਨਦੀਪ ਸਿੰਘ ਵੀ ਪਹੁੰਚੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਵਿੱਚ ਹੋਰ ਵੀ ਗ੍ਰਿਫ਼ਤਾਰੀਆਂ ਅਤੇ ਖ਼ੁਲਾਸੇ ਹੋਣ ਦੀ ਉਮੀਦ ਹੈ । ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਮੋਟਰਸਾਈਕਲ ਤੇ ਕਾਹਨੂੰਵਾਨ ਬਾਈਪਾਸ ਵੱਲੋਂ ਬਹੁਤ ਤੇਜ਼ ਗਤੀ ਨਾਲ ਆ ਰਿਹਾ ਸੀ ਅਤੇ ਕੁਝ ਨੌਜਵਾਨ ਉਸਦਾ ਪਿੱਛਾ ਵੀ ਕਰ ਰਹੇ ਸਨ। ਬੱਬਰੀ ਬਾਈਪਾਸ ਤੇ ਆਕੇ ਉਸ ਦਾ ਮੋਟਰਸਾਈਕਲ ਫਿਸਲ ਗਿਆ ਅਤੇ ਉਹ ਡਿੱਗ ਗਿਆ ਤਾਂ ਨਾਕੇ ਤੇ ਮੌਜੂਦ ਇੱਕ ਏਐਸਆਈ ਵੱਲੋਂ ਉਸ ਨੂੰ ਚੁੱਕਣ ਦੀ ਕੋਸ਼ਸ਼ ਕੀਤੀ ਗਈ ਪਰ ਉਹ ਖੇਤਾਂ ਵੱਲ ਨੂੰ ਦੌੜ ਗਿਆ। ਉਸ ਨੂੰ ਦੌੜਦਾ ਵੇਖ ਨਾਕੇ ਤੇ ਮੌਜੂਦ ਇੱਕ ਹੋਰ ਏਸ਼ੀਆਈ ਸਤਵਿੰਦਰ ਭੱਟੀ ਵੱਲੋਂ ਉਸ ਦਾ ਪਿੱਛਾ ਕੀਤਾ ਗਿਆ । ਏਐਸਆਈ ਨੂੰ ਪਿੱਛੇ ਆਉਂਦਾ ਦੇਖ ਕੇ ਨੌਜਵਾਨ ਵੱਲੋਂ ਆਪਣੇ ਪਿਸਟਲ ਨਾਲ ਹਵਾਈ ਫਾਇਰ ਕੀਤਾ ਗਿਆ ਪਰ ਏਐਸਆਈ ਨੇ ਪਿੱਛਾ ਕਰਨਾ ਨਹੀਂ ਛੱਡਿਆ ਤਾਂ ਉਸ ਵੱਲੋਂ ਦੋ ਸਿੱਧੇ ਸਿੱਧੇ ਫਾਇਰ ਵੀ ਕੀਤੇ ਗਏ । ਬਾਵਜੂਦ ਇਸਦੇ ਉਸ ਨੌਜਵਾਨ ਨੂੰ ਏਐਸਆਈ ਸਤਵਿੰਦਰ ਭੱਟੀ ਵੱਲੋਂ ਮੌਕੇ ਤੇ ਪਹੁੰਚੇ ਨਾਕੇ ਦੇ ਹੋਰ ਪੁਲਿਸ ਕਰਮੀਆਂ ਦੀ ਸਹਾਇਤਾ ਨਾਲ ਕਾਬੂ ਵਿੱਚ ਕਰ ਲਿਆ ਗਿਆ । ਜਾਣਕਾਰੀ ਅਨੁਸਾਰ ਇਸ ਦੌਰਾਨ ਪਿੱਛੋਂ ਕਾਰਾਂ ਤੇ ਕੁਝ ਹੋਰ ਨੌਜਵਾਨ ਆ ਗਏ ਅਤੇ ਗੋਲੀ ਚਲਾਉਣ ਵਾਲੇ ਨੌਜਵਾਨ ਕੋਲੋਂ ਪਿਸਟਲ ਖੋ ਕੇ ਮੌਕੇ ਤੋਂ ਫਰਾਰ ਹੋ ਗਏ।ਉਦੋਂ ਤੱਕ ਥਾਣਾ ਸਦਰ ਦੀ ਪੁਲੀਸ ਦੇ ਹੋਰ ਕਰਮਚਾਰੀ ਵੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਪਿੱਛਾ ਕਰਕੇ ਮੁੱਖ ਮੁਲਜ਼ਮ ਅਤੇ ਉਸ ਦੇ ਦੋ ਹੋਰ ਸਾਥੀਆਂ ਨੂੰ ਕਾਬੂ ਕਰ ਲਿਆ ਅਤੇ ਕਾਰਵਾਈ ਲਈ ਥਾਣਾ ਸਦਰ ਲੈ ਗਏ। ਇਸ ਸਬੰਧੀ ਜਦੋਂ ਡੀਐਸਪੀ ਸਿਟੀ ਮੋਹਨ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ। ਇਸ ਮਾਮਲੇ 'ਚ ਹੋਰ ਗ੍ਰਿਫ਼ਤਾਰੀਆਂ ਅਤੇ ਵੱਡੇ ਖ਼ੁਲਾਸੇ ਹੋਣ ਦੀ ਵੀ ਉਮੀਦ ਹੈ। ਜਾਂਚ ਤੋਂ ਬਾਅਦ ਹੀ ਸਾਰੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ ।
Total Responses : 24767