ਕਿਸਾਨ ਮੋਰਚਾ 2.0 ਦੇ 100 ਦਿਨ ਪੂਰੇ, ਅੱਜ ਸ਼ੰਭੂ ਚਾਰ ਥਾਵਾਂ ’ਤੇ ਹੋਣਗੇ ਵਿਸ਼ਾਲ ਇਕੱਠ
ਸ਼ੰਭੂ, 22 ਮਈ, 2024: ਪੰਜਾਬ ਦੇ ਬਾਰਡਰਾਂ ’ਤੇ ਲੱਗੇ ਕਿਸਾਨ ਮੋਰਚੇ 2.0 ਦੇ 100 ਦਿਨ ਪੂਰੇ ਹੋ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਸ਼ੰਭੂ, ਖਨੌਰੀ, ਡੱਬਵਾਲੀ ਤੇ ਰਤਨਪੁਰਾ ਬਾਰਡਰਾਂ ’ਤੇ ਵਿਸ਼ਾਲ ਇਕੱਠ ਕੀਤੇ ਜਾਣਗੇ ਤੇ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਮਨਵਾਉਣ ਲਈ ਮੋਦੀ ਸਰਕਾਰ ’ਤੇ ਦਬਾਅ ਬਣਾਇਆ ਜਾਵੇਗਾ।