← ਪਿਛੇ ਪਰਤੋ
ਮਸ਼ਹੂਰ ਪਿੰਡ ਮਾਣੇਕੇ ਦਾ ਸ਼ਾਹ ਪਰਿਵਾਰ ਅਕਾਲੀ ਦਲ ਨੂੰ ਛੱਡ ਆਮ ਆਦਮੀ ਪਾਰਟੀ ’ਚ ਹੋਇਆ ਸ਼ਾਮਲ ਬਲਜੀਤ ਸਿੰਘ ਤਰਨਤਾਰਨ, 22 ਮਈ, 2024: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਮਾਣਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਇਲਾਕੇ ਦੇ ਮਸ਼ਹੂਰ ਅਤੇ ਪਿੰਡ ਮਾਣੇਕੇ ਦੇ ਸ਼ਾਹ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਵਿਧਾਇਕ ਸਰਵਨ ਸਿੰਘ ਧੁੰਨ ਦੇ ਭਣੇਵੇਂ ਯਾਦ ਸਿੰਘ ਅਤੇ ਡਾਕਟਰ ਹਰਦਿਆਲ ਸਿੰਘ ਘਰਿਆਲੀ ਅਤੇ ਪੀਏ ਹੀਰਾ ਸਿੰਘ ਦੇ ਉਦਮ ਸਦਕਾ ਹਲਕਾ ਖੇਮਕਰਨ ਵਿਧਾਇਕ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਉਪਰੰਤ ਪਾਰਟੀ ਵਿੱਚ ਜੀ ਆਇਆ ਆਖਦੇ ਹੋਏ ਹਲਕਾ ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੂਬੇ ਅੰਦਰ ਕੀਤੇ ਜਾ ਰਹੇ ਕੰਮਾਂ ਨੂੰ ਵੇਖਦੇ ਹੋਏ ਲੋਕ ਧੜਾ ਧੜ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਇਸੇ ਤਹਿਤ ਹੀ ਅੱਜ ਮਾਣੇਕੇ ਦੇ ਅਤੇ ਇਲਾਕੇ ਦੇ ਮਸ਼ਹੂਰ ਸ਼ਾਹ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਆਲ ਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਜਿਹਨਾਂ ਦਾ ਉਹ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਹਨਾਂ ਕਿਹਾ ਕਿ ਪਾਰਟੀ ਵਿੱਚ ਬਣਦਾ ਹਰ ਮਾਣ ਸਨਮਾਨ ਸ਼ਾਹ ਪਰਿਵਾਰ ਨੂੰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਹਲਕਾ ਖੇਮਕਰਨ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚੋਂ ਆਮ ਆਦਮੀ ਪਾਰਟੀ ਦੀ ਇਤਿਹਾਸਿਕ ਜਿੱਤ ਹੋਵੇਗੀ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵੱਡੇ ਪੱਧਰ ’ਤੇ ਜਿੱਤ ਹਾਸਲ ਕਰਨਗੇ।
Total Responses : 1122