ਪੰਜਾਬ 'ਚ ਵੋਟਿੰਗ ਸਮਾਂ ਵਧਾਉਣ ਦੀ ਮੰਗ : BJP ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
ਹਰਸ਼ਬਾਬ ਸਿੱਧੂ
ਚੰਡੀਗੜ੍ਹ, 22 ਮਈ 2024 : ਅਤਿ ਦੀ ਪੈ ਰਹੀ ਗਰਮੀ ਅਤੇ ਤੇਜ਼ ਧੁੱਪ ਕਾਰਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਵੋਟਾਂ ਵਾਲੇ ਦਿਨ ਸਮਾਂ ਬਦਲਿਆ ਜਾਵੇ।
ਅਸਲ ਵਿਚ ਜਾਖੜ ਨੇ ਮੰਗ ਕੀਤੀ ਹੈ ਕਿ ਪਹਿਲੀ ਜੂਨ ਨੂੰ ਵੋਟਾਂ ਵਾਲੇ ਦਿਨ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤਕ ਕੀਤਾ ਜਾਵੇ।