← ਪਿਛੇ ਪਰਤੋ
SC ਨੇ ਹੇਮੰਤ ਸੋਰੇਨ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ, 22 ਮਈ 2024 : ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ ਦੇ ਨੇਤਾ ਹੇਮੰਤ ਸੋਰੇਨ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਸੋਰੇਨ ਦੇ ਵਕੀਲ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ। ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਥਿਤ ਜ਼ਮੀਨ ਘੁਟਾਲੇ ਵਿੱਚ ਗ੍ਰਿਫ਼ਤਾਰ ਹੇਮੰਤ ਸੋਰੇਨ ਇਸ ਲੋਕ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਦਾ ਪ੍ਰਚਾਰ ਨਹੀਂ ਕਰ ਸਕਣਗੇ। ਸੋਰੇਨ ਨੂੰ ਈਡੀ ਨੇ ਇਸ ਸਾਲ 31 ਜਨਵਰੀ ਨੂੰ ਗ੍ਰਿਫਤਾਰ ਕੀਤਾ ਸੀ।
Total Responses : 1122