ਦਿੱਲੀ: ਗ੍ਰਹਿ ਮੰਤਰਾਲੇ ਨੂੰ ਉੱਤਰੀ ਬਲਾਕ 'ਚ ਬੰਬ ਦੀ ਧਮਕੀ ਮਿਲੀ
ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ
ਨਵੀਂ ਦਿੱਲੀ, 22 ਮਈ 2024 : ਦਿੱਲੀ 'ਚ ਸਭ ਤੋਂ ਸੁਰੱਖਿਅਤ ਮੰਨੇ ਜਾਂਦੇ ਨਾਰਥ ਬਲਾਕ 'ਚ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਗ੍ਰਹਿ ਮੰਤਰਾਲੇ ਨੂੰ ਭੇਜੀ ਗਈ ਇੱਕ ਮੇਲ ਵਿੱਚ ਨੌਰਥ ਬਲਾਕ ਵਿੱਚ ਬੰਬ ਦੀ ਧਮਕੀ ਦਿੱਤੀ ਗਈ ਸੀ। ਇਹ ਮੇਲ ਮਿਲਦੇ ਹੀ ਹੰਗਾਮਾ ਹੋ ਗਿਆ। ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਅਤੇ ਤਲਾਸ਼ੀ ਲਈ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਫਿਲਹਾਲ ਨਾਰਥ ਬਲਾਕ ਦੀ ਭਾਲ ਕੀਤੀ ਜਾ ਰਹੀ ਹੈ।