ਆੜਤੀ ਨੇ ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ
FCI ਗੁਦਾਮਾਂ ਦੇ ਬਾਹਰ ਗੱਡੀਆਂ ਲਗਾਉਣ ਨੂੰ ਲੈਣ ਕੇ ਹੋਈ ਸੀ ਡਰਾਈਵਰਾ ਵਿੱਚ ਝੜਪ
ਰੋਹਿਤ ਗੁਪਤਾ
ਗੁਰਦਾਸਪੁਰ ,26 ਮਈ ਚੋਣ ਜਾਬਤੇ ਦੌਰਾਨ ਇੱਕ ਹੋਰ ਵੱਡੀ ਵਾਰਦਾਤ ਹੋਈ ਹੈ।ਗੁਰਦਾਸਪੁਰ ਦੇ ਐੱਫਸੀਆਈ ਗੋਦਾਮਾਂ ਵਿੱਚ ਕਣਕ ਉਤਾਰਨ ਦੋਰਾਨ ਟਰੱਕ ਲਗਾਉਣ ਦੀ ਜਗਹਾ ਨੂੰ ਲੈਕੇ ਟਰੱਕ ਡਰਾਈਵਰਾਂ ਦਾ ਆਪਸ ਵਿੱਚ ਝਗੜਾ ਹੋ ਗਿਆ। ਜਾਣਕਾਰੀ ਅਨੁਸਾਰ ਝੜਪ ਦੌਰਾਨ ਇੱਕ ਧਿਰ ਵਲੋਂ ਆੜਤੀ ਨੂੰ ਬੁਲਾ ਲਿਆ ਗਿਆ ਜਿਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਦੂਜੇ ਧਿਰ ਦੇ ਡਰਾਈਵਰ ਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਡਰਾਈਵਰ ਦੀ ਮੌਤ ਹੋਣ ਦੀ ਖਬਰ ਹੈ।
ਮੌਕੇ ਤੇ ਇਕੱਠੀ ਕੀਤੀ ਗਈ ਜਾਣਕਾਰੀ ਅਨੁਸਾਰ ਮੱਖਣ ਪੁੱਤਰ ਬਾਊ ਮਸੀਹ ਵਾਸੀ ਪਿੰਡ ਅਲੂਣਾ ਆਪਣੇ ਟਰੱਕ ਤੇ ਕਣਕ ਲੱਦ ਕੇ ਪਠਾਨਕੋਟ ਰੋਡ ਤੇ ਮਿਲਕੁ ਪਲਾਂਟ ਨੇੜੇ ਸਥਿਤ ਐਫ ਸੀ ਆਈ ਦੇ ਗੁਦਾਮਾਂ ਵਿੱਚ ਆਇਆ ਸੀ। ਇਸ ਦੋਰਾਨ ਉਸਦੇ ਟਰੱਕ ਦੇ ਨਾਲ ਇੱਕ ਹੋਰ ਡਰਾਈਵਰ ਦਾ ਟ੍ਰਕ ਲੱਗ ਗਿਆ। ਜਿਸ ਨੂੰ ਲੈ ਕੇ ਹੋਈ ਮਾਮੂਲੀ ਝੜਪ ਤੋਂ ਬਾਅਦ ਦੋਨਾਂ ਡਰਾਈਵਰਾਂ ਨੇ ਆਪਸੀ ਸਹਿਮਤੀ ਨਾਲ ਗੱਡੀਆਂ ਪਰੇ ਕਰ ਲਈਆਂ ਪਰ ਇੱਕ ਧਿਰ ਦੇ ਡਰਾਈਵਰ ਵੱਲੋਂ ਆਪਣੇ ਆੜਤੀ ਹਰਪਾਲ ਸਿੰਘ ਉਰਫ ਸਾਜਨ ਨੂੰ ਫੋਨ ਕਰ ਦਿੱਤਾ ਗਿਆ ਸੀ। ਜੋ ਦੋ ਗੱਡੀਆਂ ਤੇ ਆਏ ਅਤੇ ਮੱਖਣ ਨਾਲ ਬਹਿਸਬਾਜੀ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਇਸ ਦੌਰਾਨ ਹਰਪਾਲ ਸਿੰਘ ਉਰਫ ਸਾਜਨ ਨੇ ਟਰਕੂ ਡਰਾਈਵਰ ਮੱਖਣ ਮਸੀਹ ਤੇ ਗੋਲੀ ਚਲਾ ਦਿੱਤੀ ਜੋ ਮੱਖਣ ਦੇ ਪੇਟ ਵਿੱਚ ਲੱਗੀ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ ।
ਮੱਖਣ ਦੀ ਮੌਤ ਦੀ ਖਬਰ ਸੁਣ ਕੇ ਉਸਦੇ ਰਿਸ਼ਤੇਦਾਰ ਮੌਕੇ ਤੇ ਪਹੁੰਚੇ ਅਤੇ ਗੁੱਸਾਏ ਮ੍ਰਿਤਕ ਦੇ ਪਰਿਵਾਰਾਂਕ ਮੈਂਬਰਾ ਨੇ ਆੜਤੀਆਂ ਦੀਆਂ ਦੋਹਾਂ ਗੱਡੀਆਂ ਦੀ ਭੰਨ ਤੋੜ ਕਰਦਿਆਂ ਐਫਸੀਆਈ ਗਦਾਮ ਦੇ ਬਾਹਰ ਧਰਨਾ ਲਗਾ ਦਿੱਤਾ।ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਨੌਜਵਾਨ ਮੱਖਣ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਆੜਤੀਆਂ ਦੀਆਂ ਗੱਡੀਆਂ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ ।
ਡੀਐਸਪੀ ਮੋਹਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਵਿੱਚ ਫਿਲਹਾਲ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।