ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਪੜ੍ਹੋ ਕਿਹੜਾ ਜ਼ਿਲ੍ਹਾ ਰਿਹਾ ਸਭ ਤੋਂ ਗਰਮ
ਚੰਡੀਗੜ੍ਹ, 28 ਮਈ 2024 - ਪੰਜਾਬ ਵਿੱਚ ਗਰਮੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਮੰਗਲਵਾਰ ਨੂੰ ਬਠਿੰਡਾ ਦਾ ਤਾਪਮਾਨ 47.2 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਇਹ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਤੋਂ ਬਿਨਾਂ ਅੰਮ੍ਰਿਤਸਰ 'ਚ 46.3, ਲੁਧਿਆਣਾ 'ਚ 46.2, ਪਟਿਆਲਾ 'ਚ 46.6, ਪਠਾਨਕੋਟ ਅਤੇ ਫਰੀਦਕੋਟ 'ਚ 46 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 29 ਮਈ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਉਮੀਦ ਹੈ।