ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (11 ਜੂਨ 2024)
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥
ਵਿਆਖਿਆ: ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ ਇਕ ਪਰਮਾਤਮਾ ਵਿਚ ਸੁਰਤ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, ਤੇ ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੨॥ ਸ਼ਬਦ ਦੀ ਬਰਕਤ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, ਤੇ ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤ ਜਾਗਦੀ ਹੈ, ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ ਜਿਸ ਨਾਲ ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ॥੪॥੭॥
वडहंसु महला ३ ॥ रसना हरि सादि लगी सहजि सुभाइ ॥ मनु त्रिपतिआ हरि नामु धिआइ ॥१॥ सदा सुखु साचै सबदि वीचारी ॥ आपणे सतगुर विटहु सदा बलिहारी ॥१॥ रहाउ ॥ अखी संतोखीआ एक लिव लाइ ॥ मनु संतोखिआ दूजा भाउ गवाइ ॥२॥ देह सरीरि सुखु होवै सबदि हरि नाइ ॥ नामु परमलु हिरदै रहिआ समाइ ॥३॥ नानक मसतकि जिसु वडभागु ॥ गुर की बाणी सहज बैरागु ॥४॥७॥
अर्थ: जिस मनुष्य की जिव्हा परमात्मा के नाम के स्वाद में लगती है, वह मनुष्य आतमिक अडोलता में टिक जाता है, प्रभु-प्रेम में जुड़ जाता है। परमात्मा के नाम सिमर कर उस का मन (माया के तृष्णा की तरफ से) भर जाता है ॥१॥ जिस के सदा-थिर प्रभु की सिफत सलाह वाले शब्द में जुड़ने से विचारवान हो जाते हैं, और सदा आतमिक आनंद मिला रहता है, मैं अपने उस गुरु से सदा कुर्बान जाता हूँ ॥१॥ रहाउ ॥ (हे भाई! गुरु की सरन की बरकत से) एक परमात्मा में सुरत जोड़ के मनुष्य की आँखें (पराये रूप की तरफ) से भर जाती हैं, और माया के प्यार दूर कर के मनुष्य का मन (तृष्णा की तरफ से) भर जाता है ॥२॥ शब्द की बरकत से परमात्मा के नाम में जुड़े शरीर में आनन्द पैदा होता है, और आतमिक जीवन की सुगंधी देन वाला हरी-नाम मनुष्य के हिरदे में सदा टिका रहता है ॥३॥ नानक जी! जिस मनुष्य के माथे पर उच्ची किसमत जागती है, वह मनुष्य गुरू की बाणी में जुड़ता है जिस से उस के अंदर आतमिक अडोलता पैदा करन वाला वैराग उपजता है ॥४॥७॥
Waddhans Mahalaa 3 || Rasnaa Har Saad Lagee Sehaj Subhaae || Man Tripteaa Har Naam Dhhiaae ||1|| Sadaa Sukh Saachai Shabad Veechaaree|| Aapne Satgur Vitthu Sadaa Balehaaree ||1|| Rahaau || Akhee Santokheeaa Ek Liv Laae || Man Santokheaa Doojaa Bhaau Gavaae ||2|| Deh Sareer Sukh Hovai Shabad Har Naae || Naam Parmal Hirdai Raheaa Samaae ||3|| Naanak Mastak Jis Vaddbhaag || Gur Kee Baanee Sehaj Bairaag ||4||7||
Meaning: My tongue is intuitively attracted to the taste of the Lord. My tongue is intuitively attracted to the taste of the Lord. Lasting peace is obtained, contemplating the Shabad, the True Word of God. I am forever a sacrifice to my True Guru. ||1||Pause|| My eyes are content, lovingly focused on the One Lord. My mind is content, having forsaken the love of duality. ||2|| The frame of my body is at peace, through the Shabad, and the Name of the Lord. The fragrance of the Naam permeates my heart. ||3|| Nanak Ji, one who has such great destiny written upon his forehead, through the Bani of the Guru’s Word, easily and intuitively becomes free of desire. ||4||7||