MP ਅੰਮ੍ਰਿਤਪਾਲ ਅੱਜ ਰਿਹਾਈ ਲਈ ਪਟੀਸ਼ਨ ਦਾਖਲ ਕਰੇਗਾ
ਅੰਮਿ੍ਤਸਰ, 11 ਜੂਨ 2024 : ਵਕੀਲ ਇਮਾਨ ਸਿੰਘ ਖਾਰਾ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੇ ਮਾਤਾ-ਪਿਤਾ ਡਿਬਰੂਗੜ੍ਹ ਤੋਂ ਨਜ਼ਰਬੰਦ ਐੱਨਐੱਸਏ ਦੇ ਦਸਤਖਤ ਵਾਲਾ ਪੱਤਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਣ ਲਈ ਲੈ ਕੇ ਆਏ ਹਨ। ਕੱਟੜਪੰਥੀ ਸਿੱਖ ਪ੍ਰਚਾਰਕ ਦੇ ਵਕੀਲ ਨੇ ਸੋਮਵਾਰ ਨੂੰ ਕਿਹਾ ਕਿ ਖਡੂਰ ਸਾਹਿਬ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਆਰਜ਼ੀ ਰਿਹਾਈ ਜਾਂ ਪੈਰੋਲ ਦੀ ਮੰਗ ਨੂੰ ਲੈ ਕੇ ਉਸ ਦੇ ਮਾਤਾ-ਪਿਤਾ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਬੇਨਤੀ ਕਰਨਗੇ।
ਪਟੀਸ਼ਨ ਸੋਮਵਾਰ ਨੂੰ ਦਾਖਲ ਕੀਤੀ ਜਾਣੀ ਸੀ ਪਰ ਕਿਉਂਕਿ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਮੱਦੇਨਜ਼ਰ ਸਰਕਾਰੀ ਛੁੱਟੀ ਸੀ। ਰਾਜ ਸਰਕਾਰ ਨੂੰ ਸੰਬੋਧਿਤ ਪੱਤਰ ਮੰਗਲਵਾਰ ਨੂੰ ਸੌਂਪਿਆ ਜਾਵੇਗਾ।
ਖਾਰਾ ਅਨੁਸਾਰ ਇਹ ਪਟੀਸ਼ਨ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਦੀ ਧਾਰਾ 15 ਤਹਿਤ ਦਾਇਰ ਕੀਤੀ ਜਾ ਰਹੀ ਹੈ, ਜਿਸ ਤਹਿਤ ਕੱਟੜਪੰਥੀ ਸਿੱਖ ਪ੍ਰਚਾਰਕ ਨੂੰ ਪਿਛਲੇ ਸਾਲ ਮਾਰਚ ਤੋਂ ਨਜ਼ਰਬੰਦ ਕੀਤਾ ਗਿਆ ਸੀ। ‘ਵਾਰਿਸ ਪੰਜਾਬ ਦੀ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਆਪਣੇ ਨੌਂ ਸਾਥੀਆਂ ਸਮੇਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।