← ਪਿਛੇ ਪਰਤੋ
ਸੁਖਜਿੰਦਰ ਸਿੰਘ ਰੰਧਾਵਾ ਨੇ ਸਪੀਕਰ ਸੰਧਵਾਂ ਨੂੰ ਸੌਂਪਿਆ ਅਸਤੀਫ਼ਾ ਚੰਡੀਗੜ੍ਹ, 14 ਜੂਨ 2024 : ਪੰਜਾਬ ਕਾਂਗਰਸ ਦੇ ਐਮਐਲਏ ਸੁਖਜਿੰਦਰ ਸਿੰਘ ਰੰਧਾਵਾ ਜੋ ਕਿ ਹੁਣ ਐਮਪੀ ਬਣ ਚੁੱਕੇ ਹਨ ਨੇ ਵਿਧਾਨ ਸਭਾ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ।
ਇਥੇ ਦਸ ਦਈਏ ਕਿ ਸੁਖਜਿੰਦਰ ਰੰਧਾਵਾ ਨੇ ਗੁਰਦਾਸਪੁਰ ਲੋਕ ਸਭਾ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਈ ਸੀ ।
Total Responses : 329