NEET ਪੇਪਰ ਵਿਵਾਦ ਦਰਮਿਆਨ ਮੋਦੀ ਸਰਕਾਰ ਦੀ ਵੱਡੀ ਕਾਰਵਾਈ, NTA ਮੁਖੀ ਦੀ ਛੁੱਟੀ
ਨਵੀਂ ਦਿੱਲੀ, 22 ਜੂਨ, 2024:
ਜਿਵੇਂ-ਜਿਵੇਂ ਇਕ ਤੋਂ ਬਾਅਦ ਇਕ ਪ੍ਰੀਖਿਆਵਾਂ ਵਿਚ ਬੇਨਿਯਮੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ, ਸਰਕਾਰ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਕੇਂਦਰ ਸਰਕਾਰ ਨੇ ਨੈਸ਼ਨਲ ਟੈਸਟਿੰਗ ਏਜੰਸੀ ਦੇ ਮੁਖੀ ਸੁਬੋਧ ਕੁਮਾਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਹੈ।
NEET ਪ੍ਰੀਖਿਆ 'ਚ ਬੇਨਿਯਮੀਆਂ ਤੋਂ ਬਾਅਦ NTA ਦੀ ਲਗਾਤਾਰ ਆਲੋਚਨਾ ਹੋ ਰਹੀ ਸੀ। ਹਾਲ ਹੀ ਵਿੱਚ UGC-NET ਦੀ ਪ੍ਰੀਖਿਆ ਵੀ ਰੱਦ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸਰਕਾਰ ਨੇ ਵੱਡੀ ਕਾਰਵਾਈ ਕਰਦੇ ਹੋਏ ਸੁਬੋਧ ਕੁਮਾਰ ਨੂੰ ਡਿਸਚਾਰਜ ਕਰ ਦਿੱਤਾ।
ਸੇਵਾਮੁਕਤ ਆਈਏਐਸ ਅਧਿਕਾਰੀ ਪ੍ਰਦੀਪ ਸਿੰਘ ਖਰੋਲਾ ਨੂੰ ਐਨਟੀਏ ਡਾਇਰੈਕਟਰ ਜਨਰਲ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ । ਇਹ ਧਿਆਨ ਦੇਣ ਯੋਗ ਹੈ ਕਿ NTA NEET, UGC NET, CUET ਅਤੇ GEE ਮੇਨ ਪ੍ਰੀਖਿਆਵਾਂ ਦਾ ਆਯੋਜਨ ਕਰਦਾ ਹੈ।