← ਪਿਛੇ ਪਰਤੋ
ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਕਿਹੜੀਆਂ ਲਾਈਆਂ ਨੇ ਸ਼ਰਤਾਂ, ਪੜ੍ਹੋ ਹੁਕਮਾਂ ਦੀ ਕਾਪੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 4 ਜੁਲਾਈ 2024- ਖਡੂਰ ਸਾਹਿਬ ਤੋਂ ਲੋਕ ਸਭਾ ਐਮਪੀ ਅੰਮ੍ਰਿਤਪਾਲ ਸਿੰਘ ਨੂੰ 4 ਦਿਨਾਂ ਦੀ ਪੈਰੋਲ ਮਿਲ ਗਈ ਹੈ। ਹਾਲਾਂਕਿ ਅੰਮ੍ਰਿਤਪਾਲ ਦੀ ਪੈਰੋਲ ਤੇ ਕਈ ਸ਼ਰਤਾਂ ਲਾਈਆਂ ਗਈਆਂ ਹਨ। ਇਸ ਨੂੰ ਲੈਕੇ ਅੰਮ੍ਰਿਤਸਰ ਦੇ ਜਿਲ੍ਹਾ ਮਜਿਸਟਰੇਟ ਵੱਲੋਂ ਡਿਬਰੁਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਅੰਮ੍ਰਿਤਪਾਲ ਦੇ ਅਸਥਾਈ ਰਿਲੀਜ਼ ਆਰਡਰ ਦੀ ਕਾਪੀ ਵੀ ਭੇਜ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸਕਦੇ ਹਨ। ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ਦੇ ਆਧਾਰ ਉਤੇ ਪੈਰੋਲ ਦਿੱਤੀ ਗਈ ਹੈ। ਇਸ ਲਿੰਕ 'ਤੇ ਕਲਿੱਕ ਕਰਕੇ ਪੜ੍ਹੋ ਹੁਕਮਾਂ ਦੀ ਕਾਪੀ - https://drive.google.com/file/d/1qcBiKqLl7o-rm74qy5EzB_jt3mQW1E8v/view?usp=sharing
Total Responses : 229