ਬੱਬਰ ਖਾਲਸਾ ਦਾ ਅਤਿਵਾਦੀ ਗ੍ਰਿਫਤਾਰ, ਅਸਲਾ ਬਰਾਮਦ
ਚੰਡੀਗੜ੍ਹ, 18 ਜੁਲਾਈ, 2024: ਪੰਜਾਬ ਪੁਲਿਸ ਨੇ ਬੱਬਰ ਖਾਲਸਾ ਦੇ ਇਕ ਅਤਿਵਾਦੀ ਨੂੰ ਗ੍ਰਿਫਤਾਰ ਕਰ ਕੇ ਉਸ ਪਾਸੋਂ ਅਸਲਾ ਬਰਾਮਦ ਕੀਤਾ ਹੈ।
ਪੁਲਿਸ ਵੱਲੋਂ ਜਾਰੀ ਬਿਆਨ ਮੁਤਾਬਕ ਪੰਜਾਬ ਪੁਲਿਸ ਵੱਲੋਂ ਇੱਕ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਸਮਰਥਨ ਵਾਲੇ ਅੱਤਵਾਦੀ ਮਾਡਿਊਲ ਦੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਰੋਕਿਆ ਗਿਆ।
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵੱਲੋਂ ਅਮਰੀਕਾ-ਅਧਾਰਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਅਤੇ ਇਟਲੀ ਅਧਾਰਤ ਸਾਥੀ ਰੇਸ਼ਮ ਸਿੰਘ ਦੇ ਇੱਕ ਆਪਰੇਟਿਵ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।
ਬਰਾਮਦਗੀ: 1 ਪਿਸਤੌਲ, 2 ਮੈਗਜ਼ੀਨ , 9 ਜਿੰਦਾ ਗੋਲੀਆਂ ਅਤੇ 1 ਗੋਲੀ ਦਾ ਖਾਲੀ ਖੋਲ