← ਪਿਛੇ ਪਰਤੋ
ਬਿਕਰਮ ਮਜੀਠੀਆ ਦੀ ਜ਼ਮਾਨਤ ਰੱਦ ਕਰਵਾਉਣ ਸੁਪਰੀਮ ਕੋਰਟ ਪੁੱਜੀ ਪੰਜਾਬ ਸਰਕਾਰ ਚੰਡੀਗੜ੍ਹ, 18 ਜੁਲਾਈ, 2024: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਹਨਾਂ ਖਿਲਾਫ ਦਰਜ ਐਨ ਡੀ ਪੀ ਐਸ ਕੇਸ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਰੈਗੂਲਰ ਜ਼ਮਾਨਤ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਸੁਪਰੀਮ ਕੋਰਟ ਪਹੁੰਚ ਗਈ ਹੈ। ਇਹ ਪ੍ਰਗਟਾਵਾ ਖੁਦ ਮਜੀਠੀਆ ਨੇ ਅੱਜ ਐਸ ਆਈ ਟੀ ਨੂੰ ਲਿਖੇ ਪੱਤਰ ਵਿਚ ਕੀਤਾ ਹੈ। ਪੱਤਰ ਮੁਤਾਬਕ ਪੰਜਾਬ ਸਰਕਾਰ ਵੱਲੋਂ ਉਹਨਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਦਾਇਰ ਪਟੀਸ਼ਨ ’ਤੇ 15 ਜੁਲਾਈ ਨੂੰ ਸੁਣਵਾਈ ਹੋਈ ਸੀ ਜਿਸ ਦੌਰਾਨ ਐਸ ਆਈ ਟੀ ਨੇ ਸਰਕਾਰੀ ਵਕੀਲ ਰਾਹੀਂ ਕੇਸ ਦੀ ਸੁਣਵਾਈ 23 ਜੁਲਾਈ ਨੂੰ ਤੈਅ ਕਰਨ ਦੀ ਅਪੀਲ ਕੀਤੀ ਤੇ ਹੁਣ ਮਾਮਲੇ ਦੀ ਸੁਣਵਾਈ 23 ਜੁਲਾਈ ਨੂੰ ਹੋਣੀ ਹੈ।
Total Responses : 25382