ਥੋੜ੍ਹੇ ਦਿਨ ਗਰਮੀ ਮਗਰੋਂ 7 ਅਗਸਤ ਨੂੰ ਮੀਂਹ ਪੈਣ ਦੀ ਮਜ਼ਬੂਤ ਸੰਭਾਵਨਾ
ਚੰਡੀਗੜ੍ਹ : ਅਗਸਤ ਦੇ ਪਹਿਲੇ ਦਿਨ ਹੋਈ ਚੰਗੀ ਬਾਰਿਸ਼ ਤੋਂ ਬਾਅਦ ਪੰਜਾਬ 'ਚ ਮਾਨਸੂਨ ਫਿਰ ਤੋਂ ਸੁਸਤ ਹੋ ਗਿਆ ਹੈ। ਇੱਕ ਦਿਨ ਵਿੱਚ ਔਸਤ ਤਾਪਮਾਨ ਵਿੱਚ 4.8 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਸੂਬੇ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ। ਪਰ ਜਲਦੀ ਹੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। 7 ਅਗਸਤ ਨੂੰ ਪੰਜਾਬ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਕੇਂਦਰ (IMD) ਮੁਤਾਬਕ ਅਗਲੇ ਚਾਰ ਦਿਨਾਂ ਲਈ ਮੌਸਮ ਦੇ ਬਾਰੇ 'ਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੈਨਿਕ ਭਾਸਕਰ ਦੀ ਖ਼ਬਰ ਅਨੁਸਾਰ ਇਸ ਦੇ ਨਾਲ ਹੀ 4 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, 7 ਅਗਸਤ ਨੂੰ ਮੀਂਹ ਪੈਣ ਦੀ ਮਜ਼ਬੂਤ ਸੰਭਾਵਨਾ ਹੈ। ਅਨੁਮਾਨ ਹੈ ਕਿ 1 ਜੁਲਾਈ ਦੀ ਤਰ੍ਹਾਂ ਇਸ ਦਿਨ ਵੀ ਚੰਗੀ ਬਾਰਿਸ਼ ਹੋਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।