← ਪਿਛੇ ਪਰਤੋ
ਹਰਕਮਲਪ੍ਰੀਤ ਸਿੰਘ ਖੱਖ, ਪੀ.ਪੀ.ਐਸ. ਵੱਲੋਂ ਸੀਨੀਅਰ ਪੁਲਿਸ ਕਪਤਾਨ ਜ਼ਿਲ੍ਹਾ ਜਲੰਧਰ ਦਿਹਾਤੀ ਦਾ ਅਹੁਦਾ ਸੰਭਾਲਿਆ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ/ਜਲੰਧਰ 3 ਅਗਸਤ 2024 ਪੰਜਾਬ ਸਰਕਾਰ ਵੱਲੋਂ ਜਲੰਧਰ ਦਿਹਾਤੀ ਵਿਖੇ ਨਵੇਂ ਐੱਸ.ਐੱਸ.ਪੀ. ਵਜੋਂ ਤਾਇਨਾਤ ਕੀਤੇ ਗਏ ਹਰਕਮਲਪ੍ਰੀਤ ਸਿੰਘ ਖੱਖ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਪੁਲੀਸ ਦੀ ਟੁਕੜੀ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ। ਇਸ ਮੌਕੇ ਸ੍ਰੀ ਖੱਖ ਨੇ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੰਮ ਕਾਜ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਅਹੁਦਾ ਸੰਭਾਲਣ ਮੌਕੇ ਨਵੇਂ ਪੁਲੀਸ ਮੁਖੀ ਦਾ ਕਹਿਣਾਂ ਸੀ ਕਿ ਜੁਰਮ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ।
Total Responses : 25401