ਅਕਾਲੀ ਦਲ ਵੱਲੋਂ ਪਟਿਆਲਾ ਦਿਹਾਤੀ ਇਕਾਈ ਦੇ ਪੁਨਰਗਠਨ ਦਾ ਫੈਸਲਾ
ਚੰਡੀਗੜ੍ਹ, 3 ਅਗਸਤ 2024: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੀ ਪਟਿਆਲਾ ਦਿਹਾਤੀ ਇਕਾਈ ਦੇ ਪੁਨਰਗਠਨ ਕਰਨ ਅਤੇ ਇਕ ਹੀ ਪ੍ਰਧਾਨ ਨਿਯੁਕਤ ਕਰਨ ਦਾ ਫੈਸਲਾ ਲਿਆ ਹੈ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਸ ਵੇਲੇ ਪਟਿਆਲਾ ਇਕਾਈ ਦੇ ਦੋ ਪ੍ਰਧਾਨ ਹਨ ਜਿਸ ਕਾਰਣ ਤਾਲਮੇਲ ਵਿਚ ਮੁਸ਼ਕਿਲਾਂ ਆ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਸਰਦਾਰ ਸੁਖਵਿੰਦਰ ਸਿੰਘ ਰਾਜਲਾ ਅਤੇ ਸਰਦਾਰ ਜਰਨੈਲ ਸਿੰਘ ਕਰਤਾਰਪੁਰ ਤੋਂ ਜ਼ਿੰਮੇਵਾਰੀ ਵਾਪਸ ਲਈ ਜਾ ਰਹੀ ਹੈ। ਉਹਨਾਂ ਕਿਹਾ ਕਿ ਨਵੇਂ ਪ੍ਰਧਾਨ ਦੀ ਨਿਯੁਕਤੀ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।