ਚੰਡੀਗੜ੍ਹ 'ਚ ਅੱਜ ਪੈ ਸਕਦਾ ਹੈ ਭਾਰੀ ਮੀਂਹ
ਚੰਡੀਗੜ੍ਹ : ਚੰਡੀਗੜ੍ਹ 'ਚ ਅੱਜ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਲਈ Yellow ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤੂਫਾਨ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 6-7 ਅਗਸਤ ਨੂੰ ਵੀ ਭਾਰੀ ਮੀਂਹ ਦਾ ਅਲਰਟ ਹੈ। ਹਾਲਾਂਕਿ ਅੱਜ ਪੰਚਕੂਲਾ ਅਤੇ ਮੋਹਾਲੀ 'ਚ ਬੱਦਲ ਛਾਏ ਰਹੇ। ਪਰ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ।
ਮੌਸਮ ਵਿਭਾਗ ਅਨੁਸਾਰ ਸੋਮਵਾਰ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਸਮਾਨ ਬੱਦਲਵਾਈ ਰਹੇਗਾ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 31 ਤੋਂ 35 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 26 ਤੋਂ 28 ਡਿਗਰੀ ਰਹਿਣ ਦੀ ਸੰਭਾਵਨਾ ਹੈ।