ਇੰਡੀਆ ਹਾਕੀ ਟੀਮ ਦੇ ਸੈਮੀਫਾਈਨਲ ਚ ਪਹੁੰਚਣ ਤੇ ਹਾਕੀ ਖਿਡਾਰੀ ਗੁਰਜੰਟ ਸਿੰਘ ਦੇ ਘਰ ਖੁਸ਼ੀ ਦਾ ਮਾਹੌਲ
ਕੈਬਨਟ ਮੰਤਰੀ ਹਰਭਜਨ ਈਟੀਓ ਨੇ ਵੀ ਫੋਨ ਕਰਕੇ ਦਿੱਤੀ ਗੁਰਜੰਟ ਸਿੰਘ ਦੇ ਪਿਤਾ ਨੂੰ ਵਧਾਈ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 4 ਅਗਸਤ 2024- ਪੈਰਿਸ ਦੇ ਵਿੱਚ ਹੋ ਰਹੀਆਂ ਓਲੰਪਿਕ ਦੀਆਂ ਖੇਡਾਂ ਦੇ ਵਿੱਚ ਭਾਰਤੀ ਹਾਕੀ ਟੀਮ ਆਪਣਾ ਵਧੀਆ ਪ੍ਰਦਰਸ਼ਨ ਦਿਖਾ ਰਹੀ ਹੈ ਅਤੇ ਅੱਜ ਭਾਰਤੀ ਹਾਕੀ ਟੀਮ ਨੇ ਭਾਰਤੀ ਹਾਕੀ ਟੀਮ ਦਾ ਮੁਕਾਬਲਾ ਗਰੇਟ ਬ੍ਰਿਟੇਨ ਦੇ ਨਾਲ ਸੀ ਅਤੇ ਉਹ ਮੁਕਾਬਲਾ ਭਾਰਤੀ ਹਾਕੀ ਟੀਮ ਨੇ ਜਿੱਤ ਲਿੱਤਾ ਜਿਸ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦੇ ਘਰਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਹੈ। ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਭਾਰਤੀ ਹਾਕੀ ਟੀਮ ਦੇ ਖਿਡਾਰੀ ਗੁਰਜੰਟ ਸਿੰਘ ਦੇ ਘਰ ਵੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਪਰਿਵਾਰਿਕ ਮੈਂਬਰਾਂ ਨੇ ਇੱਕ ਦੂਸਰੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਾਕੀ ਟੀਮ ਦੇ ਖਿਡਾਰੀ ਗੁਰਜੰਟ ਸਿੰਘ ਦੇ ਪਿਤਾ ਨੇ ਕਿਹਾ ਕਿ ਸਾਨੂੰ ਬੜਾ ਹੀ ਮਾਣ ਹੈ ਹੱਕ ਕੀ ਟੀਮ ਤੇ ਅਤੇ ਅੱਜ ਉਹਨਾਂ ਨੇ ਬਹੁਤ ਵਧੀਆ ਮੈਚ ਖੇਡਿਆ ਅਤੇ ਜਦੋਂ ਟੀਮ 11 ਤੋਂ 10 ਖਿਡਾਰੀਆਂ ਦੀ ਰਹਿ ਗਈ ਸੀ ਤਾਂ ਉਦੋਂ ਇੱਕ ਵਾਰ ਡਰ ਜਰੂਰ ਲੱਗਾ ਸੀ ਲੇਕਿਨ ਹਾਕੀ ਟੀਮ ਦੇ ਸਾਰੇ ਖਿਡਾਰੀਆਂ ਨੇ ਵਧੀਆ ਖੇਡੇ ਅਤੇ ਜਿੱਤ ਹਾਸਲ ਕਰਕੇ ਸੈਮੀਫਾਈਨਲ ਚ ਪਹੁੰਚੇ ਉਹਨਾਂ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਇਸ ਤੋਂ ਬਾਅਦ ਭਾਰਤੀ ਹਾਕੀ ਟੀਮ ਗੋਲਡ ਮੈਡਲ ਜਿੱਤ ਕੇ ਜਰੂਰ ਲੈ ਕੇ ਆਵੇਗੀ।
ਜ਼ਿਕਰਯੋਗ ਹੈ ਕਿ ਭਾਰਤ ਦੀ ਹਾਕੀ ਟੀਮ ਨੇ 1980 ਦੇ ਵਿੱਚ ਭਾਰਤ ਲਈ ਗੋਲਡ ਮੈਡਲ ਜਿੱਤਿਆ ਸੀ। ਜਿਸ ਤੋਂ ਬਾਅਦ ਅੱਜ ਤੱਕ ਭਾਰਤ ਗੋਲਡ ਮੈਡਲ ਨਹੀਂ ਜਿੱਤ ਸਕਿਆ ਅਤੇ ਹੁਣ ਭਾਰਤੀ ਹਾਕੀ ਟੀਮ ਦੇ ਸੈਮੀਫਾਈਨਲ ਚ ਪਹੁੰਚਣ ਤੇ ਇੱਕ ਵਾਰ ਫਿਰ ਭਾਰਤ ਨੂੰ ਗੋਲਡ ਮੈਡਲ ਜਿੱਤਣ ਦੀ ਆਸ ਹੈ।