← ਪਿਛੇ ਪਰਤੋ
ਸੁਖਬੀਰ ਬਾਦਲ ਵੱਲੋਂ ਜਥੇਦਾਰ ਅਕਾਲ ਤਖਤ ਨੂੰ ਦਿੱਤਾ ਪੱਤਰ ਸਕੱਤਰ ਨੇ ਕੀਤਾ ਜਨਤਕ ਪੰਜ ਸਿੰਘ ਸਾਹਿਬਾਨ ਇਸ ਬਾਰੇ ਮੀਟਿੰਗ ਕਰਕੇ ਜਲਦ ਹੀ ਦੇਣਗੇ ਆਪਣਾ ਫੈਸਲਾ ਗੁਰਪ੍ਰੀਤ ਸਿੰਘ ਅੰਮ੍ਰਿਤਸਰ, 5 ਅਗਸਤ, 2024: ਅਕਾਲੀ ਦਲ ਤੋਂ ਬਾਗੀ ਹੋਏ ਧੜੇ ਵੱਲੋਂ 1 ਜੁਲਾਈ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਿਖੇ ਆ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੁਆਫੀਨਾਮਾ ਪੱਤਰ ਦਿੱਤਾ ਗਿਆ ਸੀ ਅਤੇ ਉਸ ਵਿੱਚ 2007 ਤੋਂ ਲੈ ਕੇ ਅਕਤੂਬਰ 2015 ਤੱਕ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਸੀ ਜਿਸ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਲੋਂ 15 ਦਿਨਾਂ ਦੇ ਵਿੱਚ ਸਪਸ਼ਟੀਕਰਨ ਮੰਗਿਆ ਸੀ ਜਿਸ ਨੂੰ ਦੇਖਦੇ ਹੋਏ 24 ਜੁਲਾਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਬੰਦ ਲਿਫਾਫਾ ਆਪਣਾ ਸਪਸ਼ਟੀਕਰਨ ਸ਼੍ਰੀ ਅਕਾਲ ਤਖਤ ਸਾਹਿਬ ’ਤੇ ਦਿੱਤਾ ਗਿਆ ਸੀ। ਹੁਣ ਸੰਗਤ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਬੰਦ ਲਿਫਾਫਾ ਸਪਸ਼ਟੀਕਰਨ ਨੂੰ ਜਨਤਕ ਕੀਤਾ ਜਾਵੇ ਤੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਸਿੰਘ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਅਕਾਲੀ ਦਲ ਵੱਲੋਂ ਦਿੱਤੇ ਸਪਸ਼ਟੀਕਰਨ ਨੂੰ ਜਨਤਕ ਕੀਤਾ। ਪੜ੍ਹੋ ਜਨਤਕ ਚਿੱਠੀ- https://drive.google.com/file/d/1U2SlhBs1M77FtRGS2gKZHWVsK1FMwyIW/view?usp=sharing ਉਹਨਾਂ ਦਾ ਕਹਿਣਾ ਕਿ ਇਸ ਬਾਰੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਲਦ ਹੀ ਪੰਜ ਸਿੰਘ ਸਾਹਿਬਾਨਾਂ ਨਾਲ ਮੀਟਿੰਗ ਕਰਕੇ ਆਪਣਾ ਫੈਸਲਾ ਦੇਣਗੇ। ਦੱਸ ਦਈਏ ਕਿ ਇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸਪਸ਼ਟੀਕਰਨ ਵਿੱਚ ਲਿਖਿਆ ਸੀ ਕਿ 24 ਸਤੰਬਰ 2015 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਮਾਮਲੇ ’ਚ ਗੁਰਮਤਾ ਕੀਤਾ ਗਿਆ ਸੀ ਜਿਸ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਅਵਤਾਰ ਸਿੰਘ ਦੇ ਹੁਕਮ ’ਤੇ ਹੀ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਇਸ਼ਤਿਹਾਰ ਜਾਰੀ ਕੀਤੇ ਗਏ ਸੀ। ਜਦ ਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਪਸ਼ਟੀਕਰਨ ਦੇ ਵਿੱਚ ਕਿਹਾ ਹੈ ਕਿ ਅਕਾਲੀ ਦਲ ਦੇ ਕੁਝ ਲੀਡਰਾਂ ਵੱਲੋਂ ਮੁਆਫੀਨਾਮਾ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਗਿਆ ਸੀ। ਜੋ ਵੀ ਸਾਡੇ ਖਿਲਾਫ ਲਿਖ ਕੇ ਉਹਨਾਂ ਨੇ ਦਿੱਤਾ ਸੀ ਬਸ ਉਹਨਾਂ ਸਭ ਨੂੰ ਆਪਣੇ ਝੋਲੀ ਪਾਉਂਦਾ ਹੈ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਵੀ ਹੁਕਮ ਦਿੱਤਾ ਜਾਵੇਗਾ ਉਹ ਸਾਨੂੰ ਪ੍ਰਵਾਨ ਹੋਵੇਗਾ।
Total Responses : 25382