ਸੁਖਬੀਰ ਬਾਦਲ ਨੇ ਅਕਾਲੀ ਦਲ ਨੂੰ ਕੀਤਾ ਖੇਰੂ ਖੇਰੂ- ਰਾਜਾ ਵੜਿੰਗ
ਚੰਡੀਗੜ੍ਹ, 5 ਅਗਸਤ 2024 -
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਸੀਨੀਅਰ ਕਾਂਗਰਸੀ ਲੀਡਰ ਅਤੇ ਲੁਧਿਆਣਾ ਤੋਂ ਐਮਪੀ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਉਹਨਾਂ ਕਿਹਾ ਕਿ ਸੁਖਬੀਰ ਦੇ ਕਾਰਨ ਅਕਾਲੀ ਦਲ ਦੀ ਹੋਂਦ ਖਤਰੇ ਵਿੱਚ ਹੈ। ਸੁਖਬੀਰ ਬਾਦਲ ਦੇ ਵੱਲੋਂ ਅਕਾਲੀ ਦਲ ਨੂੰ ਖੇਰੂ ਖੇਰੂ ਕਰ ਦਿੱਤਾ ਗਿਆ ਹੈ। ਸੁਖਬੀਰ ਦੀ ਪ੍ਰਧਾਨਗੀ ਅਕਾਲੀ ਦਲ ਨੂੰ ਮਹਿੰਗੀ ਪੈ ਰਹੀ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਵੱਲੋਂ ਪਾਰਟੀ ਦੇ ਸੀਨੀਅਰ ਲੀਡਰਾਂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਕੇ ਅਕਾਲੀ ਦਲ ਦੀ ਹੋਂਦ ਨੂੰ ਖਤਰੇ ਵਿੱਚ ਪਾ ਦਿੱਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਸੁਖਬੀਰ ਬਾਦਲ ਕਿਸੇ ਦੀ ਸੁਣਦੇ ਨਹੀਂ ਅਤੇ ਆਪਣੀ ਮਰਜ਼ੀ ਕਰਦੇ ਹਨ। ਵਡਿੰਗ ਨੇ ਕਿਹਾ ਕਿ ਜੇਕਰ ਅਕਾਲੀ ਦਲ ਨੂੰ ਬਚਾਉਣਾ ਹੈ ਤਾਂ ਸੁਖਬੀਰ ਨੂੰ ਪਾਸੇ ਆਉਣਾ ਪਵੇਗਾ।