ਬਰਨਾਲਾ : ਸਹੁਰਿਆਂ ਤੋਂ ਤੰਗ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਚਾ ਦਰਜ
ਕਮਲਜੀਤ ਸਿੰਘ
ਬਰਨਾਲਾ, 5 ਅਗਸਤ 2024 : ਜਿਲ੍ਹਾ ਬਰਨਾਲਾ ਦੇ ਪਿੰਡ ਫਤਿਹਗੜ੍ਹ ਛੰਨਾ ਦੇ ਰਹਿਣ ਵਾਲੇ 30 ਸਾਲਾ ਗੁਰਦਾਸ ਸਿੰਘ ਨੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਸਪਰੇਅ ਪੀ ਕੇ ਖੁਦਕੁਸ਼ੀ ਕਰ ਲਈ ਹੈ । ਵਾਇਰਲ ਹੋਈ ਵੀਡੀਓ ਵਿੱਚ ਦੱਸਿਆ ਗਿਆ ਹੈ ਕਿ ਪਿਛਲੇ ਕਈ ਸਾਲਾਂ ਤੋਂ ਉਸ ਦੀ ਪਤਨੀ ਅਤੇ ਸੱਸ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰ ਰਹੇ ਸਨ, ਜਿਸ ਕਾਰਨ ਅੱਜ ਉਸ ਨੇ ਸਪਰੇਅ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਮ੍ਰਿਤਕ ਗੁਰਦਾਸ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਵਿਆਹ ਤੋਂ ਬਾਅਦ ਗੁਰਦਾਸ ਸਿੰਘ ਦਾ ਇੱਕ ਪੁੱਤਰ ਵੀ ਹੋਇਆ ਜਿਸ ਦੀ ਉਮਰ ਲਗਭਗ 9 ਸਾਲ ਹੈ।
ਪੁਲਸ ਨੇ ਮ੍ਰਿਤਕ ਦੀ ਪਤਨੀ ਅਤੇ ਸੱਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦ ਹੀ ਛਾਪੇਮਾਰੀ ਕਰਕੇ ਗ੍ਰਿਫਤਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਹ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ ਤੋਂ ਸਾਹਮਣੇ ਆਇਆ ਹੈ, ਮ੍ਰਿਤਕ ਨੌਜਵਾਨ ਗੁਰਦਾਸ ਸਿੰਘ ਵਾਸੀ ਪਿੰਡ ਫਤਿਹਗੜ੍ਹ ਛੰਨਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਗੁਰਦਾਸ ਖੇਤੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। ਅੱਧਾ ਏਕੜ ਜ਼ਮੀਨ ਵਾਲੇ ਮਾਪਿਆਂ ਨੇ 2015 ਵਿੱਚ ਆਪਣੇ ਇਕਲੌਤੇ ਪੁੱਤਰ ਦਾ ਵਿਆਹ ਸੰਗਰੂਰ ਜ਼ਿਲ੍ਹੇ ਦੇ ਪਿੰਡ ਮੀਮਸਾ ਦੀ ਰਹਿਣ ਵਾਲੀ ਨਵਦੀਪ ਕੌਰ ਨਾਲ ਕਰ ਦਿੱਤਾ ਸੀ।
ਪਰ ਵਿਆਹ ਤੋਂ ਤੁਰੰਤ ਬਾਅਦ ਹੀ ਮ੍ਰਿਤਕ ਦੀ ਪਤਨੀ ਅਤੇ ਸੱਸ ਗੁਰਦਾਸ ਦੀ ਪਤਨੀ ਨਵਦੀਪ ਕੌਰ ਆਪਣੇ ਪਤੀ ਨਾਲ ਝਗੜਾ ਕਰਕੇ ਆਪਣੇ ਪੇਕੇ ਘਰ ਚਲੀ ਜਾਂਦੀ ਸੀ ਅਤੇ ਇਹ ਝਗੜਾ ਇਸ ਹੱਦ ਤੱਕ ਵੱਧ ਗਿਆ ਕਿ 2020 ਨੂੰ ਦੋਵੇਂ ਵੱਖ ਹੋ ਗਏ ਸਨ । ਮ੍ਰਿਤਕ ਗੁਰਦਾਸ ਦੇ ਮਾਤਾ-ਪਿਤਾ ਨੇ ਦੱਸਿਆ ਕਿ ਗੁਰਦਾਸ ਸਿੰਘ ਦੀ ਪਤਨੀ ਨਵਦੀਪ ਕੌਰ ਨੇ ਆਪਣੇ ਪਤੀ ਗੁਰਦਾਸ ਸਿੰਘ ਅਤੇ ਉਸ ਦੇ ਮਾਤਾ-ਪਿਤਾ ਖਿਲਾਫ ਦਾਜ ਦਾ ਝੂਠਾ ਕੇਸ ਦਰਜ ਕਰਵਾਇਆ ਸੀ, ਜਿਸ ਕਾਰਨ ਘਰ ਵਿਚ ਕਲੇਸ਼ ਰਹਿੰਦਾ ਸੀ, ਜਿਸ ਕਾਰਨ ਉਸ ਨੇ ਆਪਣੀ ਪਤਨੀ ਨੂੰ ਦੱਸਿਆ। 20 ਲੱਖ ਰੁਪਏ ਦੀ ਮੰਗ ਨੂੰ ਲੈ ਕੇ ਗੁਰਦਾਸ ਸਿੰਘ ਨੇ ਖੁਦਕੁਸ਼ੀ ਦਾ ਰਾਹ ਅਪਣਾਇਆ ਅਤੇ ਉਸ ਨੇ ਸਪਰੇਅ ਪੀ ਕੇ ਖੁਦਕੁਸ਼ੀ ਕਰ ਲਈ। ਅਸੀਂ ਚਾਹੁੰਦੇ ਹਾਂ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਗੁਰਦਾਸ ਦੇ ਪੁੱਤਰ ਅਤੇ ਪੋਤੇ ਨੂੰ ਵਾਪਸ ਕੀਤਾ ਜਾਵੇ।
ਇਸ ਮਾਮਲੇ ਸਬੰਧੀ ਬੀ.ਕੇ.ਯੂ.ਏਕਤਾ ਉਗਰਾਹਾਂ ਜਥੇਬੰਦੀ ਦੇ ਜ਼ਿਲਾ ਆਗੂ ਬਲੌਰ ਸਿੰਘ ਚੰਨਾ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪਰਿਵਾਰ ਨੂੰ ਧਮਕੀਆਂ ਦੇਣ ਵਾਲੇ ਮਾਂ-ਧੀ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਪਰਿਵਾਰ ਨੂੰ ਇਨਸਾਫ ਮਿਲ ਸਕੇ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਨੌਲਾ ਦੇ ਡਿਊਟੀ ਅਫਸਰ ਨੇ ਦੱਸਿਆ ਕਿ ਪਿੰਡ ਫਤਿਹਗੜ੍ਹ ਛੰਨਾ ਦੇ ਇੱਕ ਨੌਜਵਾਨ ਨੇ ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰ ਲਈ ਹੈ, ਮ੍ਰਿਤਕ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਬਣਾਈ ਸੀ, ਜਿਸ ਦੇ ਆਧਾਰ 'ਤੇ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਗੁਰਦਾਸ ਸਿੰਘ ਦੇ ਪਿਤਾ ਬਲੌਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਮਾਂ-ਧੀ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਂ-ਧੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।