ਹਾਕੀ ਓਲੰਪੀਅਨ ਗਗਨ ਅਜੀਤ ਸਿੰਘ ਨੇ ਬਤੌਰ ਐਸ.ਐਸ.ਪੀ.ਅਹੁਦਾ ਸੰਭਾਲਣ ਉਪਰੰਤ ਪੱਤਰਕਾਰ ਨਾਲ ਹੋਏ ਰੂਹ-ਬਰੂ
ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ –ਗਗਨ ਅਜੀਤ ਸਿੰਘ
ਕਿਹਾ, ਜ਼ਿਲ੍ਹਾ ਪੁਲਿਸ ਆਮ ਲੋਕਾਂ ਦੀ ਹਮਦਰਦ , ਅਵਾਮ ਨੂੰ ਕੀਤੀ ਅਪੀਲ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੂੰ ਸਹਿਯੋਗ ਦੇਣ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 05 ਅਗਸਤ :2024 ਹਾਕੀ ਓਲੰਪੀਅਨ ਗਗਨ ਅਜੀਤ ਸਿੰਘ ਨੇ ਪਿਛਲੇ ਦਿਨੀਂ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਮਾਲੇਰਕੋਟਲਾ ਅਹੁਦਾ ਸੰਭਾਲਣ ਉਪਰੰਤ ਅੱਜ ਪੱਤਰਕਾਰਾਂ ਦੇ ਰੂਹ-ਬਰੂ ਹੁੰਦਿਆਂ ਜ਼ਿਲ੍ਹਾ ਪੁਲਿਸ ਅਵਾਮ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸ ਪ੍ਰਸ਼ਾਸਨ ਪ੍ਰਦਾਨ ਕਰਨ ਅਤੇ ਸਮੇਂ ਸਮੇਂ ਤੇ ਆਉਣ ਵਾਲੀਆਂ ਚੁਨੌਤੀਆਂ ਨੂੰ ਦੂਰ ਕਰਨ ਦੀ ਵਚਨਬੱਧ ਨੂੰ ਦੁਹਰਾਇਆ ।
ਇਸ ਮੌਕੇ ਪੱਤਰਕਾਰਾਂ ਨੇ ਅਮਨ ਅਤੇ ਕਾਨੂੰਨ ਵਿਵਸਥਾ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਗਤੀਵਿਧੀਆਂ, ਟਰੈਫ਼ਿਕ ਲਾਈਟਾਂ,ਸ਼ਹਿਰ ਵਿੱਚ ਲੱਗੇ ਕੈਮਰਿਆਂ ਸਬੰਧੀ, ਲੜਕੀਆਂ ਦੇ ਸਕੂਲਾਂ/ਕਾਲਜਾਂ ਨੇੜੇ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਹੁੰਦੀ ਹੁੱਲੜਬਾਜ਼ਾਂ ਅਤੇ ਬਜ਼ਾਰਾਂ'ਚ ਗ਼ਲਤ ਪਾਰਕਿੰਗ ਆਦਿ ਦਾ ਮਸਲਾ ਧਿਆਨ ਵਿੱਚ ਲਿਆਂਦਾ।
ਐਸ.ਐਸ.ਪੀ.ਨੇ ਕਿਹਾ ਕਿ ਅਵਾਮ ਜ਼ਿਲ੍ਹੇ 'ਚ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਉਹ ਪੁਲਿਸ ਨੂੰ ਸਹਿਯੋਗ ਦੇਣ।ਨਸ਼ਿਆਂ ਅਤੇ ਅਪਰਾਧੀਆਂ ਵਿਰੁੱਧ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਰੰਭੀ ਜੰਗ ਦੀ ਸਫ਼ਲਤਾ ਲਈ ਬਿਨਾਂ ਕਿਸੇ ਡਰ ਤੋਂ ਪੁਲਿਸ ਨੂੰ ਸੂਚਿਤ ਕਰਨ।ਉਨ੍ਹਾਂ ਹੋਰ ਕਿਹਾ ਕਿ ਨਸ਼ਿਆਂ ਅਤੇ ਗੁੰਡਾ ਗਰਦੀ/ ਹੁੱਲੜ ਬਾਜ਼ੀਆਂ ਵਰਗੀਆਂ ਅਲਾਮਤਾਂ ਦੇ ਖ਼ਾਤਮੇ ਲਈ ਆਮ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਅਲਾਮਤਾਂ ਨੂੰ ਜੜੋ ਖਤਮ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ।ਨਸ਼ੀਲੇ ਪਦਾਰਥਾਂ ਦੀ ਤਸਕਰੀ, ਕ੍ਰਾਈਮ,ਸਨਸਨੀਖ਼ੇਜ਼ ਅਪਰਾਧਾਂ ਨੂੰ ਰੋਕਣਾ ਅਤੇ ਨਜਿੱਠਣਾ ਉਨ੍ਹਾਂ ਦੀ ਪ੍ਰਮੁੱਖਤਾ ਰਹੇਗੀ।
ਐਸ.ਐਸ.ਪੀ. ਨੇ ਪੱਤਰਕਾਰ ਵੱਲੋਂ ਧਿਆਨ ਵਿੱਚ ਲਿਆਂਦੀ ਟਰੈਫ਼ਿਕ ਦੀ ਸਮੱਸਿਆ ਸਬੰਧੀ ਉਨ੍ਹਾਂ ਭਰੋਸਾ ਦਵਾਇਆ ਕਿ ਜ਼ਿਲ੍ਹੇ 'ਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫ਼ਿਕ ਪੁਲਿਸ ਨੂੰ ਹੋਰ ਵਧੇਰੇ ਚੁਸਤ-ਦਰੁਸਤ ਕੀਤਾ ਜਾਵੇਗਾ ਅਤੇ ਹੁੱਲੜਬਾਜ਼ਾਂ ਤੇ ਗ਼ਲਤ ਪਾਰਕਿੰਗ ਸਮੇਤ ਆਵਾਜਾਈ ਦੀ ਉਲੰਘਣਾ ਕਰਨ ਵਾਲਿਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਬੰਦ ਪਏ ਸੀ.ਸੀ.ਟੀ.ਕੈਮਰਿਆਂ ਨੂੰ ਜਲਦ ਠੀਕ ਕਰਵਾਇਆ ਜਾਵੇਗਾ ।
ਜਿਕਰਯੌਗ ਹੈ ਕਿ ਓਲੰਪੀਅਨ ਗਗਨ ਅਜੀਤ ਸਿੰਘ ਬਤੌਰ ਐਸ.ਐਸ.ਪੀ ਮਾਲੇਰਕੋਟਲਾ ,ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਅਹਿਮ ਪ੍ਰੋਜੈਕਟ ਸੜਕ ਸੁਰੱਖਿਆ ਫੋਰਸ ਦੇ ਪਹਿਲੇ ਮੁਖੀ ਵਜੋਂ ਸੇਵਾਵਾਂ ਨਿਭਾ ਚੁੱਕੇ ਹਨਨ । ਇਸ ਤੋਂ ਇਲਾਵਾ ਉਹ ਲੁਧਿਆਣਾ,ਅੰਮ੍ਰਿਤਸਰ,ਮੋਹਾਲੀ ਆਦਿ ਸ਼ਹਿਰ ਵਿਖੇ ਅਹਿਮ ਸਥਾਨਾਂ ਤੇ ਤਾਇਨਾਤ ਰਹਿ ਚੁੱਕੇ ਹਨ।
ਉਨ੍ਹਾਂ ਪੱਤਰਕਾਰਾਂ ਅਤੇ ਜ਼ਿਲ੍ਹਾ ਦੀ ਅਵਾਮ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਆਮ ਲੋਕਾਂ ਦੀ ਹਮਦਰਦ ਹੈ। ਇਸ ਲਈ ਘਬਰਾਉਣ ਦੀ ਲੋੜ ਨਹੀਂ । ਹਰੇਕ ਨਾਗਰਿਕ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ । ਜ਼ਿਲ੍ਹਾ ਨਿਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕੀਤੇ ਜਾਵੇਗਾ ।ਇਸ ਮੌਕੇ ਐਸ.ਪੀ.(ਐਚ) ਸ੍ਰੀਮਤੀ ਸਵਰਨਜੀਤ ਕੌਰ ਵੀ ਮੌਜੂਦ ਸਨ ।